ਅਮਰੀਕਾ ’ਚ 1.50 ਲੱਖ ਪੰਜਾਬੀ ਟਰੱਕ ਡਰਾਈਵਰਾਂ ਦੀ ਰੋਜ਼ੀ-ਰੋਟੀ ’ਤੇ ਯੂ-ਟਰਨ ਦਾ ਖ਼ਤਰਾ

35

ਫਲੋਰੀਡਾ ਕਾਂਡ ਮਗਰੋਂ ਟਰੱਕ ਡਰਾਈਵਰਾਂ ਦੇ ਲਾਇਸੈਂਸ ਮੁਅੱਤਲ

ਸ਼ਬਦੀਸ਼ ਥਿੰਦ

ਜਲੰਧਰ, 25 ਅਗਸਤ : ਅਮਰੀਕਾ ਦੇ ਫਲੋਰੀਡਾ ਸੂਬੇ ’ਚ ਪਿਛਲੇ ਦਿਨੀਂ ਪੰਜਾਬੀ ਟਰੱਕ ਡਰਾਈਵਰ ਹਰਜਿੰਦਰ ਸਿੰਘ ਦੇ ਹਾਈਵੇ ’ਤੇ ਗ਼ਲਤ ਯੂ-ਟਰਨ ਲੈਣ ਕਾਰਨ ਵਾਪਰੇ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਤੋਂ ਬਾਅਦ ਉੱਥੇ ਸੜਕਾਂ ’ਤੇ ਰਾਤ-ਦਿਨ ਟਰੱਕ ਚਲਾਉਣ ਵਾਲੇ ਲਗਪਗ 1.50 ਲੱਖ ਪੰਜਾਬੀ ਟਰੱਕ ਡਰਾਈਵਰਾਂ ਦੀ ਰੋਜ਼ੀ-ਰੋਟੀ ਖ਼ਤਰੇ ਵਿਚ ਪੈ ਗਈ ਹੈ। ਘਟਨਾ ਤੋਂ ਬਾਅਦ ਅਮਰੀਕੀ ਸਰਕਾਰ ਨੇ ਵਰਕਰ ਵੀਜ਼ੇ ’ਤੇ ਤੁਰੰਤ ਪ੍ਰਭਾਵ ਨਾਲ ਇਹ ਕਹਿ ਕੇ ਰੋਕ ਲਗਾ ਦਿੱਤੀ ਹੈ ਕਿ ਵੱਡੇ ਟਰੱਕ ਚਲਾਉਣ ਵਾਲੇ ਵਿਦੇਸ਼ੀ ਡਰਾਈਵਰਾਂ ਦੀ ਲਗਾਤਾਰ ਵਧਦੀ ਗਿਣਤੀ ਨੇ ਅਮਰੀਕੀ ਨਾਗਰਿਕਾਂ ਦੀ ਜ਼ਿੰਦਗੀ ਖ਼ਤਰੇ ਵਿਚ ਪਾ ਦਿੱਤਾ ਹੈ। ਵਰਕ ਵੀਜ਼ਾ ਤੇ ਕਮਰਸ਼ੀਅਲ ਡਰਾਈਵਿੰਗ ਲਾਇਸੈਂਸ ’ਤੇ ਰੋਕ ਨਾਲ ਪੰਜਾਬੀ ਡਰਾਈਵਰਾਂ ’ਤੇ ਇਸ ਦਾ ਅਸਰ ਪੈਣਾ ਤੈਅ ਹੈ। ਪੰਜਾਬ ’ਚ ਇਹ ਵਿਵਾਦ ਸਿਆਸੀ ਪਾਰਟੀਆਂ ਲਈ ਇਕ ਵੱਡਾ ਮੁੱਦਾ ਬਣ ਗਿਆ ਹੈ।