
Sell-Aid Desk:ਪੰਜਾਬ ਦੇ ਸਾਰੇ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਹੜ੍ਹਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਨੇ ਖ਼ੁਦ ਟਵਿਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵਿਟ ਵਿੱਚ ਦੱਸਿਆ ਹੈ ਕਿ ਕੱਲ 27 ਅਗਸਤ ਤੋਂ 30 ਅਗੱਸਤ ਤੱਕ ਪੰਜਾਬ ਦੇ ਸਾਰੇ ਪ੍ਰਾਈਮਰੀ, ਸੈਕੰਡਰੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।













