Sell-Aid Desk 24/7- ਅੱਜ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਭਿਆਨਕ ਰੂਪ ਦਿਖਾ ਸਕਦਾ ਹੈ। ਪੰਜਾਬ ਸਣੇ ਕਈ ਸੂਬਿਆਂ ਵਿਚ ਅੱਜ ਸ਼ਾਮ ਭਾਰੀ ਮੀਂਹ ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼, ਬਿਹਾਰ, ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਰਗੇ ਰਾਜਾਂ ਵਿੱਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚੋਂ ਖਾਸ ਕਰਕੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।














