Sell-aid News: ਨਾਭਾ ਵਿਖੇ ਇੱਕ ਘੰਟੇ ਦੇ ਮੀਂਹ ਨੇ ਲੋਕਾਂ ਦੇ ਘਰਾਂ ਦੇ ਵਿੱਚ ਵਾੜਿਆ ਪਾਣੀ
ਨਾਭਾ ਵਿਖੇ ਇੱਕ ਘੰਟੇ ਦੇ ਮੀਂਹ ਨੇ ਲੋਕਾਂ ਦੇ ਘਰਾਂ ’ਚ ਪਾਣੀ ਵੜ੍ਹ ਗਿਆ ਹੈ। ਸਥਾਨਕ ਨਿਵਾਸੀਆਂ ਨੇ ਨਗਰ ਕੌਂਸਲ ਨਾਭਾ ਦੀ ਸਫਾਈ ਪ੍ਰਬੰਧਾਂ ’ਤੇ ਵੱਡੇ ਸਵਾਲ ਚੁੱਕੇ ਹਨ। ਲੋਕ ਪਾਣੀ ਨਾਲ ਪਰੇਸ਼ਾਨ ਹੋ ਰਹੇ ਹਨ ਜਦਕਿ ਇੱਕ ਘੰਟੇ ਦੀ ਬਰਸਾਤ ਤੋਂ ਬਾਅਦ ਹੀ ਮੀਹ ਰੁਕ ਗਿਆ ਜੇਕਰ ਪੰਜਾਬ ਦੇ ਹੋਰ ਹਿੱਸਿਆਂ ਵਾਂਗ ਹੋਰ ਮੀਂਹ ਪੈਂਦਾ ਤਾਂ ਲੋਕਾਂ ਦਾ ਵੱਡਾ ਨੁਕਸਾਨ ਹੋ ਸਕਦਾ ਸੀ ਸ਼ਹਿਰ ਦੇ ਹੇਠਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਦਾ ਵੱਡਾ ਨੁਕਸਾਨ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ।













