Sell-aid News: ਰਾਜਾ ਵੜਿੰਗ ਨੇ PM ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਤੁਰੰਤ ਹੜ੍ਹ ਰਾਹਤ ਪੈਕੇਜ ਦੀ ਕੀਤੀ ਮੰਗ
ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਤੁਰੰਤ ਹੜ੍ਹ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ 23 ਜ਼ਿਲ੍ਹਿਆਂ ਵਿੱਚੋਂ ਜ਼ਿਆਦਾਤਰ ਪ੍ਰਭਾਵਿਤ ਹਨ ਅਤੇ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਪਟਿਆਲਾ, ਹੁਸ਼ਿਆਰਪੁਰ, ਸੰਗਰੂਰ ਅਤੇ ਬਰਨਾਲਾ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਹੁਣ ਤੱਕ 26 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1300 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਝੋਨੇ ਦੀਆਂ ਫਸਲਾਂ ਤਬਾਹ ਹੋ ਰਹੀਆਂ ਹਨ ਅਤੇ ਖੇਤੀਬਾੜੀ ਵਾਲੀ ਜ਼ਮੀਨ ਮਿੱਟੀ ਨਾਲ ਭਰ ਗਈ ਹੈ। ਵੜਿੰਗ ਨੇ ਕਿਸਾਨਾਂ ਲਈ ਮੁਫ਼ਤ ਖਾਦ ਅਤੇ ਤੁਰੰਤ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ।













