IMD ਨੇ ਮੌਸਮ ਬਾਰੇ ਦਿੱਤੀ ਤਾਜ਼ਾ ਅਪਡੇਟ, ਇਨ੍ਹਾਂ ਇਲਾਕਿਆਂ ਵਿਚ ਅੱਜ ਰਾਤ ਭਾਰੀ ਮੀਂਹ…

56

Sell-Aid Desk24/7-ਮੌਸਮ ਦਾ ਮਿਜ਼ਾਜ ਅੱਜ ਫਿਰ ਬਦਲ ਰਿਹਾ ਹੈ। ਪੰਜਾਬ ਦੇ ਮੌਸਮ ਬਾਰੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਸੂਬੇ ਵਿਚ ਇਕ ਵਾਰ ਫਿਰ ਮੌਸਮ ਵਿਗੜ ਸਕਦਾ ਹੈ। ਅੱਜ ਸੋਮਵਾਰ ਸਵੇਰੇ 8:30 ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿਚ 3.7 ਮਿਲੀਮੀਟਰ, ਲੁਧਿਆਣਾ 6.4 ਮਿਲੀਮੀਟਰ ਤੇ ਪਟਿਆਲਾ ਵਿੱਚ 9.2 ਮਿਲੀਮੀਟਰ ਮੀਂਹ ਪਿਆ।

ਅੱਜ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ਵਿਚ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸੇ ਤਰ੍ਹਾਂ, 8, 9 ਅਤੇ 10 ਤਰੀਕ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ, ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਬਾਹਰ ਨਾ ਜਾਣ ਅਤੇ ਬਾਰਿਸ਼ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਇਸੇ ਤਰ੍ਹਾਂ ਬਠਿੰਡਾ ਵਿੱਚ 20.2 ਮਿਲੀਮੀਟਰ, ਫਰੀਦਕੋਟ ਵਿੱਚ 21 ਮਿਲੀਮੀਟਰ, ਗੁਰਦਾਸਪੁਰ ਵਿੱਚ 3.8 ਮਿਲੀਮੀਟਰ, ਫਿਰੋਜ਼ਪੁਰ ਵਿੱਚ 8 ਮਿਲੀਮੀਟਰ ਜਦੋਂ ਕਿ ਰੂਪਨਗਰ ਵਿੱਚ 0.5 ਮਿਲੀਮੀਟਰ ਮੀਂਹ ਪਿਆ। ਰਾਜ ਵਿੱਚ ਜ਼ਿਆਦਾਤਰ ਥਾਵਾਂ ਉਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਅਤੇ 32 ਡਿਗਰੀ ਵਿਚਕਾਰ ਰਿਹਾ। ਪੰਜਾਬ ਦਹਾਕਿਆਂ ਵਿਚ ਆਪਣੀ ਸਭ ਤੋਂ ਭਿਆਨਕ ਹੜ੍ਹ ਆਫ਼ਤਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ 48 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ 1.76 ਲੱਖ ਹੈਕਟੇਅਰ ਰਕਬੇ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ।

ਦੱਸ ਦਈਏ ਕਿ ਇਸ ਸਾਲ ਮਾਨਸੂਨ ਸੀਜ਼ਨ ਦੌਰਾਨ ਦੇਸ਼ ਭਰ ਵਿਚ ਭਾਰੀ ਬਾਰਿਸ਼ ਹੋਈ ਹੈ। ਭਾਰੀ ਬਾਰਿਸ਼ ਕਾਰਨ ਡੈਮ, ਨਦੀਆਂ ਅਤੇ ਝੀਲਾਂ ਭਰ ਗਈਆਂ ਹਨ। ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਹੜ੍ਹਾਂ ਕਾਰਨ ਹਾਹਾਕਾਰ ਮਚੀ ਹੋਈ ਹੈ। ਇਸ ਦੌਰਾਨ ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ।

ਮੌਸਮ ਅਪਡੇਟ
ਮੌਸਮ ਵਿਭਾਗ ਨੇ ਕਿਹਾ ਕਿ ਰਾਜਸਥਾਨ ਵਿੱਚ ਭਾਰੀ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਅਗਲੇ ਕੁਝ ਦਿਨਾਂ ਲਈ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। IMD ਨੇ ਅੱਜ ਯਾਨੀ ਸ਼ਨੀਵਾਰ ਨੂੰ ਰਾਜ ਦੇ ਬਾਂਸਵਾੜਾ, ਡੂੰਗਰਪੁਰ, ਪ੍ਰਤਾਪਗੜ੍ਹ, ਸਲੰਬਰ ਅਤੇ ਉਦੈਪੁਰ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਅਜਮੇਰ, ਬਾਰਾਨ, ਬੇਵਰ, ਭੀਲਵਾੜਾ, ਬੂੰਦੀ, ਚਿਤੌੜਗੜ੍ਹ, ਝਾਲਾਵਾੜ, ਕੋਟਾ, ਰਾਜਸਮੰਦ, ਸਿਰੋਹੀ, ਬਲੋਤਰਾ, ਬਾੜਮੇਰ ਅਤੇ ਜਲੌਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।

ਦੱਸਣਯੋਗ ਹੈ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਪੰਜਾਬ ਵਿਚ ਮੀਂਹ ਨੇ ਬਹੁਤ ਨੁਕਸਾਨ ਕੀਤਾ ਹੈ। ਖੇਤਾਂ ਵਿੱਚ ਖੜ੍ਹੀਆਂ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ, ਸੜਕਾਂ ਅਤੇ ਪੁਲਾਂ ਨੂੰ ਨੁਕਸਾਨ ਪਹੁੰਚਿਆ ਹੈ।