Sell-Aid Desk24/7- ਫਤਿਹਗੜ੍ਹ ਸਾਹਿਬ ਦੇ ਪਿੰਡ ਬੀਬੀਪੁਰ ਵਿਖੇ ਵਿਆਹੁਤਾ ਔਰਤ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੇ ਪੇਕੇ ਪਰਿਵਾਰ ਵੱਲੋਂ ਕਥਿਤ ਤੌਰ ‘ਤੇ ਜਾਨੋ ਮਾਰਨ ਦੇ ਆਰੋਪ ਲਗਾਏ ਜਾ ਰਹੇ ਹਨ ਪਰ ਦੂਜੇ ਪਾਸੇ ਔਰਤ ਦੇ ਪਤੀ ਵੱਲੋਂ ਇਹਨਾਂ ਆਰੋਪਾਂ ਨੂੰ ਸਿਰੇ ਤੋਂ ਨਕਾਰਿਆ ਜਾ ਰਿਹਾ ਹੈ।
ਉੱਧਰ ਪੁਲੀਸ ਥਾਣਾ ਬਡਾਲੀ ਆਲਾ ਸਿੰਘ ਨੇ ਇਸ ਸਬੰਧੀ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ। ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਮੋਰਚਰੀ ਵਿੱਚ ਰੱਖੀ ਮ੍ਰਿਤਕਾ ਜਸਪ੍ਰੀਤ ਕੌਰ ਦੀ ਲਾਸ਼ ਦਾ ਪੋਸਟਮਾਰਟਮ ਕਰਾਉਣ ਲਈ ਪਹੁੰਚੀਆਂ ਦੋਵੇਂ ਧਿਰਾਂ ਨੇ ਇੱਕ ਦੂਜੇ ਤੇ ਗੰਭੀਰ ਆਰੋਪ ਲਗਾਏ। ਜਸਪ੍ਰੀਤ ਕੌਰ ਵਾਸੀ ਭਾਗੋਮਾਜਰਾ ਦਾ 2019 ‘ਚ ਗੁਰਸੇਵਕ ਸਿੰਘ ਵਾਸੀ ਬੀਬੀਪੁਰ ਨਾਲ ਵਿਆਹ ਹੋਇਆ ਸੀ।
ਜਦੋਂ ਕਿ ਦੂਜੇ ਪਾਸੇ ਮ੍ਰਿਤਕਾ ਦੇ ਪਤੀ ਗੁਰਸੇਵਕ ਸਿੰਘ ਦਾ ਕਹਿਣਾ ਹੈ ਕਿ ਅਚਾਨਕ ਜਸਪ੍ਰੀਤ ਕੌਰ ਦੀ ਤਬੀਅਤ ਖਰਾਬ ਹੋ ਗਈ ,ਜਿਸ ਨੂੰ ਉਹ ਇੱਕ ਨਿੱਜੀ ਹਸਪਤਾਲ ਲੇ ਗਏ ਸਨ। ਜਿਸ ਤੋਂ ਬਾਅਦ ਉਹ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਲਿਆਏ ,ਜਿੱਥੇ ਉਸਦੀ ਮੌਤ ਹੋ ਗਈ। ਉਹਨਾਂ ਜਸਪ੍ਰੀਤ ਦੇ ਪਰਿਵਾਰ ਵੱਲੋਂ ਲਗਾਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਸ ਵੱਲੋਂ ਕੋਈ ਵੀ ਮਾਰਕੁੱਟ ਨਹੀਂ ਕੀਤੀ ਗਈ ਅਤੇ ਨਾ ਹੀ ਕਦੀ ਨਸ਼ੇ ਦਾ ਸੇਵਨ ਕੀਤਾ ਗਿਆ।
ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਦੱਸਿਆ ਕੀ ਮ੍ਰਿਤਕ ਦਾ ਪੋਸਟਮਾਰਟਮ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਡਾਕਟਰਾਂ ਦੇ ਇੱਕ ਬੋਰਡ ਵੱਲੋਂ ਕਰਵਾਇਆ ਜਾ ਰਿਹਾ ਹੈ, ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਨੂੰਨੀ ਕਾਰਵਾਈ ਪੁਲਿਸ ਵੱਲੋਂ ਅਮਲ ਵਿੱਚ ਲਿਆਂਦੀ ਜਾਵੇਗੀ।













