Punjabi Singer Rajvir Jawanda: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਨਵਾਂ ਮੈਡੀਕਲ ਬੁਲੇਟਿਨ, ਡਾਕਟਰ ਬੋਲੇ-ਦਿਮਾਗੀ ਗਤੀਵਿਧੀ ਘੱਟ…

40

Sell-Aid Desk24/7-  ਪੰਜਾਬੀ ਗਾਇਕ ਰਾਜਵੀਰ ਜਵੰਦਾ ਇਸ ਸਮੇਂ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਹਨ। ਦੱਸ ਦੇਈਏ ਕਿ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬੀ ਕਲਾਕਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ।

ਫੋਰਟਿਸ ਹਸਪਤਾਲ ਵੱਲੋਂ ਨਵਾਂ ਬੁਲੇਟਿਨ ਜਾਰੀ ਉਨ੍ਹਾਂ ਦੀ ਹਾਲਤ ਅਜੇ ਵੀ ਗੰਭੀਰ ਦੱਸੀ ਹੈ। ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਾਈਫ ਸਪੋਰਟ ‘ਤੇ ਹਨ। ਇਸ ਵਿਚਾਲੇ ਫੋਰਟਿਸ ਹਸਪਤਾਲ ਨੇ ਮੰਗਲਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਬਾਰੇ ਤਾਜ਼ਾ ਅਪਡੇਟ ਜਾਰੀ ਕੀਤਾ। ਹਸਪਤਾਲ ਨੇ ਕਿਹਾ ਕਿ ਰਾਜਵੀਰ ਜਵੰਦਾ ਦੀ ਮਾਨਸਿਕ ਸਥਿਤੀ ਨਾਜ਼ੁਕ ਹੈ ਅਤੇ ਉਨ੍ਹਾਂ ਦੀ ਸਿਹਤ ਵਿੱਚ ਕੋਈ ਖਾਸ ਸੁਧਾਰ ਨਹੀਂ ਹੋਇਆ ਹੈ।
ਉਨ੍ਹਾਂ ਦੇ ਦਿਮਾਗੀ ਗਤੀਵਿਧੀ ਬਹੁਤ ਘੱਟ ਹੈ। ਦਿਮਾਗ ਦੇ ਐਮਆਰਆਈ ਸਕੈਨ ਵਿੱਚ ਹਾਈਪੋਕਸਿਕ ਬਦਲਾਅ ਦਿਖਾਈ ਦਿੱਤੇ। ਰੀੜ੍ਹ ਦੀ ਹੱਡੀ ਦੇ ਐਮਆਰਆਈ ਵਿੱਚ ਗਰਦਨ ਅਤੇ ਪਿੱਠ ਦੇ ਹਿੱਸੇ ਵਿੱਚ ਕਾਫੀ ਡੂੰਘੀਆਂ ਸੱਟਾਂ ਦਾ ਪਤਾ ਚੱਲਿਆ ਹੈ। ਰੀੜ੍ਹ ਦੀ ਹੱਡੀ ਦੀ ਗੰਭੀਰ ਸੱਟ ਨੇ ਉਨ੍ਹਾਂ ਦੇ ਹੱਥਾਂ ਅਤੇ ਲੱਤਾਂ ਨੂੰ ਕਾਫ਼ੀ ਕਮਜ਼ੋਰ ਕਰ ਦਿੱਤਾ ਹੈ।
ਇਨ੍ਹਾਂ ਸਾਰੇ ਕਾਰਨਾ ਦੇ ਚਲਦਿਆਂ ਉਨ੍ਹਾਂ ਨੂੰ ਲੰਬੇ ਸਮੇਂ ਲਈ ਵੈਂਟੀਲੇਟਰ ‘ਤੇ ਰੱਖਣ ਦੀ ਜ਼ਰੂਰਤ ਹੋਏਗੀ। ਮਾਹਰ ਡਾਕਟਰਾਂ ਦੀ ਇੱਕ ਟੀਮ ਇਸ ਸਮੇਂ ਉਨ੍ਹਾਂ ਦੀ 24 ਘੰਟੇ ਨਿਗਰਾਨੀ ਕਰ ਰਹੀ ਹੈ। ਰਾਜਵੀਰ ਜਵੰਦਾ ਦੇ ਪ੍ਰਸ਼ੰਸਕ ਅਤੇ ਪੰਜਾਬੀ ਸੰਗੀਤ ਉਦਯੋਗ ਨਾਲ ਜੁੜੇ ਲੋਕ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਲਗਾਤਾਰ ਪ੍ਰਾਰਥਨਾ ਕਰ ਰਹੇ ਹਨ।
ਕੰਵਰ ਗਰੇਵਾਲ ਵੱਲੋਂ ਇੱਕ ਹੋਰ ਵੀਡੀਓ ਸ਼ੇਅਰ ਕੀਤਾ ਗਿਆ ਦੱਸ ਦੇਈਏ ਕਿ ਇਸ ਵਿਚਾਲੇ ਪੰਜਾਬੀ ਗਾਇਕ ਕੰਵਰ ਗਰੇਵਾਲ ਵੱਲੋਂ ਇੱਕ ਹੋਰ ਵੀਡੀਓ ਸ਼ੇਅਰ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਅਪਡੇਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੌਲੀ-ਹੌਲੀ ਰਾਜਵੀਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀ ਸਾਰੀਆਂ ਨੇ ਅਰਦਾਸਾਂ ਕੀਤੀਆਂ ਤਾਂ ਰਾਜਵੀਰ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀ ਵੀ ਸਾਰੀਆਂ ਨੇ ਇੱਥੇ ਅਰਦਾਸ ਕੀਤੀ ਹੈ, ਵੀਰਾ ਚੜ੍ਹਦੀ ਕਲਾ ਵਿੱਚ ਹੈ। ਛੋਟੇ ਬੱਚੀਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕੋਈ ਰਾਜਵੀਰ ਲਈ ਦੁਆਵਾਂ ਕਰ ਰਿਹਾ ਹੈ।
ਨੋਟ: -ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ Sell-Aid24/7 ਦੇ YouTube ਚੈਨਲ ਨੂੰ Subscribe ਕਰ ਲਵੋ। Sell-Aid 24/7 Channel  ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ Sell-Aid 24/7 ਦੀ ਵੈੱਬਸਾਈਟ http://www.sellaid.in ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।