Rajveer Jawanda- ਪੰਜਾਬੀ ਗਾਇਕ ਰਾਜਵੀਰ ਜਵੰਦਾ ਹੀ ਹਾਲਤ ਬਾਰੇ ਵੱਡੀ ਅਪਡੇਟ

20

Sell-Aid Desk24/7- ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਪੰਜਾਬੀ ਗਾਇਕ ਰਾਜਵੀਰ ਜਵੰਦਾ ਹੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰ ਅਤੇ ਜੀਵਨ ਬਚਾਊ ਉਪਕਰਣਾਂ ਤੇ ਰੱਖਿਆ ਗਿਆ ਹੈ। ਹਸਪਤਾਲ ਵੱਲੋਂ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਬਾਰੇ ਕੋਈ ਵਿਸ਼ੇਸ਼ ਬੁਲੇਟਿਨ ਜਾਰੀ ਕਰਨ ਦੀ ਥਾਂ ਉਨ੍ਹਾਂ ਦੀ ਹਾਲਤ ਪਹਿਲਾਂ ਵਰਗੀ ਹੀ ਬਣੀ ਹੋਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

27 ਸਤੰਬਰ ਨੂੰ ਰਾਜਵੀਰ ਜਵੰਦਾ ਬੱਦੀ ਤੋਂ ਸ਼ਿਮਲਾ ਨੂੰ ਜਾਂਦਿਆਂ ਮੋਟਰਸਾਈਕਲ ਅੱਗੇ ਪਸ਼ੂ ਆ ਜਾਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ ਸਨ। ਉਹ ਉਸੇ ਦਿਨ ਤੋਂ ਫੋਰਟਿਸ ਹਸਪਤਾਲ ਵਿਚ ਜ਼ੇਰੇ ਇਲਾਜ ਹਨ, ਜਿੱਥੇ ਡਾਕਟਰਾਂ ਦੀਆਂ ਉੱਚ ਪੱਧਰੀ ਟੀਮਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।