ਪੰਜਾਬ ਯੂਨੀਵਰਸਿਟੀ ਦੀ ਸੀਨੇਟ ਭੰਗ ਨਹੀਂ ਹੋਵੇਗੀ ਕੇਂਦਰ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਯੂਨੀਵਰਸਿਟੀ ਦੇਸੈਨੇਟ ਤੇ ਸਿੰਡੀਕੇਟ ਨੂੰ ਰੱਦ ਕਰਨ ਦੇ ਫੈਸਲੇ ਲਈ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਉਸ ਨੂੰ ਰੱਦ ਕਰ ਦਿੱਤਾ ਗਿਆ ਹੈ। ਲਗਾਤਾਰ ਇਸ ਨੋਟੀਫਿਕੇਸ਼ਨ ਖਿਲਾਫ ਪ੍ਰਦਰਸ਼ਨ ਵੀ ਹੋ ਰਹੇ ਸਨ। ਵਿਦਿਆਰਥੀਆਂ ਵੱਲੋਂ ਇਸ ਵਿਰੁੱਧ ਪ੍ਰਦਰਸ਼ਨ ਚੱਲ ਰਹੇ ਸਨ।

ਪੰਜਾਬ ਯੂਨੀਵਰਸਿਟੀ ਦੇ ਸੀਨੇਟ ਤੇ ਸਿੰਡੀਕੇਟ ਭੰਗ ਕਰਨ ਦੇ ਫੈਸਲੇ ਨੂੰ ਵਾਪਸ ਲੈਂਦੇ ਹੋਏ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ। ਕਈ ਦਿਨਾਂ ਤੋਂ ਸਰਕਾਰ ਦੇ ਇਸ ਫੈਸਲੇ ਦਾ ਸਟੂਡੈਂਟ ਯੂਨੀਅਨ ਤੇ ਕਈ ਨੇਤਾ ਵਿਰੋਧ ਕਰ ਰਹੇ ਸਨ ਜਿਸ ਦੇ ਬਾਅਦ ਇਹ ਫੈਸਲਾ ਸਾਹਮਣੇ ਆਇਆ। ਆਖਿਰਕਾਰ ਸਰਕਾਰ ਨੂੰ ਜਨਤਾ ਦੇ ਅੱਗੇ ਝੁਕਣਾ ਹੀ ਪਿਆ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪਹਿਲਾਂ ਨੋਟੀਫਿਕੇਸ਼ਨ ਨੰਬਰ 4867(E) ਨੂੰ ਰੱਦ ਕਰ ਦਿੱਤਾ ਅਤੇ ਤੁਰੰਤ ਇੱਕ ਨਵਾਂ ਨੋਟੀਫਿਕੇਸ਼ਨ ਨੰਬਰ 4868(E) ਜਾਰੀ ਕਰ ਦਿੱਤਾ ਸੀ। ਇਸ ਨਵੇਂ ਨੋਟੀਫਿਕੇਸ਼ਨ ਵਿੱਚ ਸਿਰਫ਼ ਇਨਾਂ ਬਦਲਾਅ ਕੀਤਾ ਗਿਆ ਕਿ ਨਵੇਂ ਸੈਨੇਟ ਢਾਂਚੇ ਨੂੰ ਲਾਗੂ ਕਰਨਾ, ਜੋ ਕਿ ਅਸਲ ਵਿੱਚ ਤੁਰੰਤ ਲਾਗੂ ਹੋਣ ਵਾਲਾ ਸੀ, ਹੁਣ ਕੇਂਦਰ ਸਰਕਾਰ ਦੇ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।
ਪੰਜਾਬ ਸਰਕਾਰ ਨੇ ਕੀਤਾ ਸੀ ਹਾਈ ਕੋਰਟ ਜਾਣ ਦਾ ਐਲਾਨ
ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਸੀ ਕਿ ਉਹ ਜਲਦੀ ਹੀ ਹਾਈ ਕੋਰਟ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ ‘ਤੇ ਪੋਸਟ ਕੀਤਾ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਗੈਰ-ਸੰਵਿਧਾਨਕ ਤੌਰ ‘ਤੇ ਭੰਗ ਕਰਨ ਅਤੇ ਉਸ ਤੋਂ ਬਾਅਦ ਦੇ ਨੋਟੀਫਿਕੇਸ਼ਨ ਵਿਰੁੱਧ ਹਾਈ ਕੋਰਟ ਜਾਵੇਗੀ।