Canada Permit Rules: ਕੈਨੇਡਾ ਨੇ ਹਾਲ ਹੀ ਵਿਚ ਇਮੀਗ੍ਰੇਸ਼ਨ ਬਾਰੇ ਆਪਣੇ ਦਿਸ਼ਾ-ਨਿਰਦੇਸ਼ਾਂ ਨੂੰ ਅਪਡੇਟ ਕੀਤਾ ਹੈ, ਜਿਸ ਤਹਿਤ ਅਧਿਕਾਰੀਆਂ ਨੂੰ ਪਹਿਲਾਂ ਜਾਰੀ ਹੋ ਚੁੱਕੇ ਵਿਜ਼ਟਰ ਵੀਜ਼ੇ, ਸਟੱਡੀ ਪਰਮਿਟ ਅਤੇ ਵਰਕ ਪਰਮਿਟ ਰੱਦ ਕਰਨ ਦੀ ਸ਼ਕਤੀ ਦੇ ਦਿੱਤੀ ਗਈ ਹੈ। ਇਸ ਬਦਲਾਅ ਨਾਲ ਇਮੀਗ੍ਰੇਸ਼ਨ ਸ਼ਰਤਾਂ ਦੀ ਲਗਾਤਾਰ ਪਾਲਣਾ ਜ਼ਰੂਰੀ ਹੈ, ਜਿਸ ਨਾਲ ਕੌਮਾਂਤਰੀ ਵਿਦਿਆਰਥੀਆਂ ਅਤੇ ਵਾਰ-ਵਾਰ ਆਉਣ ਵਾਲੇ ਯਾਤਰੀਆਂ ਉਤੇ ਅਸਰ ਪਵੇਗਾ।
Canada Permit Rules: ਹੁਣ ਹਵਾਈ ਅੱਡਿਆਂ ਉਤੇ ਵੀ ਕੈਨੇਡਾ ਲਈ ਸਟੱਡੀ ਅਤੇ ਵਰਕ ਪਰਮਿਟ ਰੱਦ ਕੀਤੇ ਜਾ ਸਕਦੇ ਹਨ। ਇਹ ਸਿਰਫ਼ ਉਦੋਂ ਹੀ ਹੋਵੇਗਾ ਜੇਕਰ ਕੋਈ ਵਿਦਿਆਰਥੀ (Canada immigration) ਜਾਂ ਯਾਤਰੀ ਦੇਸ਼ ਵਿੱਚ ਦਾਖਲ ਹੋਣ ਲਈ ਕਿਸੇ ਵੀ ਸ਼ਰਤਾਂ ਨੂੰ ਪੂਰਾ ਨਹੀਂ ਕਰਦਾ ਹੈ।
ਕੈਨੇਡਾ ਨੇ ਹਾਲ ਹੀ ਵਿਚ ਇਮੀਗ੍ਰੇਸ਼ਨ ਬਾਰੇ ਆਪਣੇ ਦਿਸ਼ਾ-ਨਿਰਦੇਸ਼ਾਂ ਨੂੰ ਅਪਡੇਟ ਕੀਤਾ ਹੈ, ਜਿਸ ਤਹਿਤ ਅਧਿਕਾਰੀਆਂ ਨੂੰ ਪਹਿਲਾਂ ਜਾਰੀ ਹੋ ਚੁੱਕੇ ਵਿਜ਼ਟਰ ਵੀਜ਼ੇ, ਸਟੱਡੀ ਪਰਮਿਟ ਅਤੇ ਵਰਕ ਪਰਮਿਟ ਰੱਦ ਕਰਨ ਦੀ ਸ਼ਕਤੀ ਦੇ ਦਿੱਤੀ ਗਈ ਹੈ। ਇਸ ਬਦਲਾਅ ਨਾਲ ਇਮੀਗ੍ਰੇਸ਼ਨ ਸ਼ਰਤਾਂ ਦੀ ਲਗਾਤਾਰ ਪਾਲਣਾ ਜ਼ਰੂਰੀ ਹੈ, ਜਿਸ ਨਾਲ ਕੌਮਾਂਤਰੀ ਵਿਦਿਆਰਥੀਆਂ ਅਤੇ ਵਾਰ-ਵਾਰ ਆਉਣ ਵਾਲੇ ਯਾਤਰੀਆਂ ਉਤੇ ਅਸਰ ਪਵੇਗਾ।
ਇਹ ਨਵੇਂ ਨਿਯਮ, ਜੋ ਜੂਨ 2024 ਵਿੱਚ ਪੇਸ਼ ਕੀਤੇ ਗਏ ਸਨ, ਇਸ ਸਾਲ ਫਰਵਰੀ ਤੋਂ ਅਮਲ ਵਿਚ ਆ ਗਏ ਹਨ। ਮਾਹਿਰਾਂ ਨੇ ਦੱਸਿਆ ਕਿ ਇਮੀਗ੍ਰੇਸ਼ਨ ਅਧਿਕਾਰੀ ਹੁਣ ਵੀਜ਼ਾ ਜਾਂ ਪਰਮਿਟ ਜਾਰੀ ਹੋਣ ਤੋਂ ਬਾਅਦ ਵੀ ਇਸ ਨੂੰ ਰੱਦ ਕਰ ਸਕਦੇ ਹਨ। ਇਹ ਕਾਰਵਾਈ ਜਹਾਜ਼ ਉਤੇ ਚੜ੍ਹਨ ਤੋਂ ਪਹਿਲਾਂ, ਪੋਰਟ ਆਫ਼ ਐਂਟਰੀ ਜਾਂ ਕੈਨੇਡਾ ਵਿੱਚ ਰਹਿਣ ਦੀ ਮਿਆਦ ਦੌਰਾਨ ਵੀ ਹੋ ਸਕਦੀ ਹੈ।
ਇਸ ਤੋਂ ਇਲਾਵਾ ਉਸ ਦਾ ਆਪਣੇ ਪਰਮਿਟ ਦੁਆਰਾ ਨਿਰਧਾਰਿਤ ਸੀਮਾਵਾਂ ਦੇ ਅੰਦਰ ਹੀ ਕੰਮ ਕਰਨਾ ਵੀ ਜ਼ਰੂਰੀ ਹੈ। ਜੇ ਕੋਈ ਵਿਦਿਆਰਥੀ ਅਧਿਕਾਰਤ ਮਨਜ਼ੂਰੀ ਤੋਂ ਬਿਨਾਂ ਕਲਾਸਾਂ ਵਿਚ ਜਾਣਾ ਬੰਦ ਕਰ ਦਿੰਦਾ ਹੈ ਜਾਂ ਨਿਰਧਾਰਿਤ ਸਮੇਂ ਤੋਂ ਵੱਧ ਕੰਮ ਕਰਦਾ ਹੈ ਤਾਂ ਉਸ ਦਾ ਸਟੱਡੀ ਪਰਮਿਟ ਰੱਦ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕੋਈ ਇੰਸਟੀਚਿਊਟ ਆਪਣੀ ਮਾਨਤਾ ਗੁਆ ਦਿੰਦਾ ਹੈ ਤਾਂ ਵਿਦਿਆਰਥੀ ਨੂੰ ਆਪਣਾ ਸਟੇਟਸ ਬਰਕਰਾਰ ਰੱਖਣ ਲਈ ਸਮੇਂ ਸਿਰ ਕਿਸੇ ਹੋਰ ਯੋਗ ਸੰਸਥਾ ਵਿੱਚ ਟਰਾਂਸਫਰ ਕਰਨਾ ਲਾਜ਼ਮੀ ਹੈ।
ਬੋਗਸ Letters of Acceptance ਨਾਲ ਸਬੰਧਤ ਹਾਲੀਆ ਮਾਮਲਿਆਂ ਕਾਰਨ ਵੀ ਵੱਡੀ ਗਿਣਤੀ ਵਿਚ ਸਟੱਡੀ ਪਰਮਿਟ ਰੱਦ ਕੀਤੇ ਜਾ ਰਹੇ ਹਨ, ਭਾਵੇਂ ਵਿਦਿਆਰਥੀਆਂ ਨੂੰ ਲੈਟਰ ਆਫ਼ ਐਕਸੈਪਟੈਂਸ ਦੇ ਅਸਲੀ ਜਾਂ ਨਕਲੀ ਹੋਣ ਦਾ ਪਤਾ ਹੋਵੇ ਜਾਂ ਨਾ। ਇਨ੍ਹਾਂ ਨਿਯਮਾਂ ਵਿਚ ਤਬਦੀਲੀ ਵਾਰ-ਵਾਰ ਕੈਨੇਡਾ ਆਉਣ ਵਾਲੇ ਯਾਤਰੀਆਂ ਨੂੰ ਵੀ ਪ੍ਰਭਾਵਿਤ ਕਰ ਸਕਦੀ ਹੈ। ਇੱਕ ਅਧਿਕਾਰੀ ਹੁਣ ਮੌਜੂਦਾ ਵਿਜ਼ਟਰ ਵੀਜ਼ਾ ਰੱਦ ਕਰ ਸਕਦਾ ਹੈ, ਜੇਕਰ ਅਧਿਕਾਰੀ ਦਾ ਮੰਨਣਾ ਹੈ ਕਿ ਵੀਜ਼ਾ ਧਾਰਕ ਆਪਣੀ ਸਟੇਅ ਦੀ ਮਿਆਦ ਦੇ ਖਤਮ ਹੋਣ ਉਤੇ ਵੀ ਕੈਨੇਡਾ ਤੋਂ ਵਾਪਸ ਨਹੀਂ ਜਾਵੇਗਾ। ਇਸ ਦੇ ਨਾਲ ਹੀ ਇਹ ਨਿਯਮ ਉਨ੍ਹਾਂ ਮਾਪਿਆਂ ਉਤੇ ਵੀ ਅਸਰ ਪਾਉਣਗੇ, ਜੋ ਕਿ ਵਾਰ-ਵਾਰ ਆਪਣੇ ਬੱਚਿਆਂ ਨੂੰ ਮਿਲਣ ਕੈਨੇਡਾ ਜਾਂਦੇ ਹਨ।














