ਪੰਜਾਬ ਦੇ ਮੌਸਮ ਬਾਰੇ ਵੱਡੀ ਚਿਤਾਵਨੀ, ਜਾਣੋ ਕਿੱਥੇ-ਕਿੱਥੇ ਪਵੇਗਾ ਮੀਂਹ…

20
Sell-Aid Desk- ਪੰਜਾਬ, ਬਿਹਾਰ, ਪੂਰਬੀ ਉੱਤਰ ਪ੍ਰਦੇਸ਼ ਅਤੇ ਪੱਛਮੀ ਮੱਧ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਅਸਮਾਨ ਨੂੰ ਧੁੰਦ ਦੀ ਪਤਲੀ ਚਾਦਰ ਨੇ ਘੇਰ ਲਿਆ ਹੈ। ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ

ਚੱਕਰਵਾਤ ਸੇਨਯਾਰ (cyclone senyar) ਦਾ ਆਉਣਾ ਤੈਅ ਮੰਨਿਆ ਜਾ ਰਿਹਾ ਹੈ। ਬੰਗਾਲ ਦੀ ਖਾੜੀ ਵਿਚ ਘੱਟ ਬਣਿਆ ਦਬਾਅ ਹੁਣ ਡਿਪਰੈਸ਼ਨ ਵਿੱਚ ਵਿਕਸਤ ਹੋਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ ਇਸ ਦੇ ਪ੍ਰਭਾਵ ਅੱਜ ਤੋਂ ਮਹਿਸੂਸ ਹੋਣੇ ਸ਼ੁਰੂ ਹੋ ਜਾਣਗੇ। ਇਸ ਦੌਰਾਨ ਉੱਤਰੀ ਭਾਰਤ ਵਿੱਚ ਸੀਤ ਲਹਿਰ ਤੇਜ਼ ਹੋਣ ਦੀ ਉਮੀਦ ਹੈ। ਪੱਛਮੀ ਉੱਤਰ ਪ੍ਰਦੇਸ਼ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦਿੱਲੀ-ਐਨਸੀਆਰ ਵਿਚ ਸੀਤ ਲਹਿਰ ਸ਼ੁਰੂ ਹੋਣ ਵਾਲੀ ਹੈ, ਕਿਉਂਕਿ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ।

ਸੋਮਵਾਰ ਦੀ ਸਵੇਰੇ ਦਿੱਲੀ ਵਿੱਚ ਔਸਤਨ ਤਾਪਮਾਨ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ, ਮੌਸਮ ਵਿਭਾਗ ਨੇ ਬਿਹਾਰ ਵਿੱਚ ਭਾਰੀ ਠੰਡ ਲਈ ਚਿਤਾਵਨੀ ਜਾਰੀ ਕੀਤੀ ਹੈ। ਪਟਨਾ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਸੋਮਵਾਰ ਨੂੰ ਤਾਪਮਾਨ ਵਿੱਚ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ। ਰਾਜਸਥਾਨ ਦੇ ਸ਼ੇਖਾਵਤੀ ਖੇਤਰ ਵਿੱਚ ਸੀਤ ਲਹਿਰ ਤੇਜ਼ ਹੋ ਗਈ ਹੈ। ਪਹਾੜਾਂ ਵਿੱਚ, ਹਿਮਾਚਲ ਪ੍ਰਦੇਸ਼ ਵਿੱਚ ਤਾਜ਼ਾ ਬਰਫ਼ਬਾਰੀ ਲਈ ਚਿਤਾਵਨੀ ਜਾਰੀ ਕੀਤੀ ਗਈ ਹੈ। ਸੈਲਾਨੀਆਂ ਅਤੇ ਸਥਾਨਕ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਚੱਕਰਵਾਤ ਪ੍ਰਭਾਵ:

ਬੰਗਾਲ ਦੀ ਖਾੜੀ ਵਿਚ ਵਿਕਸਤ ਹੋਣ ਵਾਲੇ ਮੌਸਮ ਪ੍ਰਣਾਲੀ ਕਾਰਨ ਦੱਖਣੀ ਭਾਰਤ ਦੇ ਪੂਰਬੀ ਤੱਟਵਰਤੀ ਰਾਜ ਹਾਈ ਅਲਰਟ ਉਤੇ ਹਨ। ਮੌਸਮ ਵਿਭਾਗ ਨੇ ਚੱਕਰਵਾਤ ਸੇਨਯਾਰ ਬਾਰੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਚੱਕਰਵਾਤ ਸੇਨਯਾਰ ਅੱਜ ਤੇਜ਼ ਹੋ ਜਾਵੇਗਾ ਕਿਉਂਕਿ ਦੱਖਣੀ ਅੰਡੇਮਾਨ ਸਾਗਰ ਉੱਤੇ ਘੱਟ ਦਬਾਅ ਵਾਲਾ ਖੇਤਰ ਇੱਕ ਡਿਪਰੈਸ਼ਨ ਵਿਚ ਵਿਕਸਤ ਹੋਣ ਵਾਲਾ ਹੈ, ਜੋ ਕਿ ਚੱਕਰਵਾਤ ਬਣਨ ਦੀ ਪ੍ਰਕਿਰਿਆ ਦਾ ਹਿੱਸਾ ਹੈ।

ਭਾਰੀ ਬਾਰਿਸ਼ ਹੋਣ ਵਾਲੀ ਹੈ
ਮੌਸਮ ਵਿਭਾਗ ਦੇ ਬੁਲੇਟਿਨ ਵਿਚ ਕਿਹਾ ਗਿਆ ਹੈ ਕਿ 24 ਨਵੰਬਰ ਨੂੰ ਦੱਖਣੀ ਅੰਡੇਮਾਨ ਸਾਗਰ ਉੱਤੇ ਇੱਕ ਡਿਪਰੈਸ਼ਨ ਬਣਨ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਤਾਮਿਲਨਾਡੂ ਅਤੇ ਕੇਰਲ ਵਿਚ ਭਾਰੀ ਬਾਰਿਸ਼ ਲਈ ਓਂਰਜ ਚਿਤਾਵਨੀ ਜਾਰੀ ਕੀਤੀ ਹੈ। ਆਂਧਰਾ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਓਡੀਸ਼ਾ ਅਤੇ ਪੱਛਮੀ ਬੰਗਾਲ ਵਿਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਆਪਣੀ ਰੋਜ਼ਾਨਾ ਰਿਪੋਰਟ ਵਿਚ ਮੌਸਮ ਵਿਭਾਗ ਨੇ ਕੇਰਲ, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਲਈ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਬੰਗਾਲ ਦੀ ਖਾੜੀ ਵਿੱਚ ਅੰਡੇਮਾਨ ਸਾਗਰ ਦੇ ਨੇੜੇ ਇੱਕ ਚੱਕਰਵਾਤ ਕਾਰਨ ਮੌਸਮ ਵਿਭਾਗ ਨੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਲਈ 28 ਨਵੰਬਰ ਤੱਕ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਕੇਰਲ ਵਿੱਚ 26 ਨਵੰਬਰ ਤੱਕ ਅਤੇ ਤਾਮਿਲਨਾਡੂ ਵਿੱਚ 26 ਨਵੰਬਰ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਆਂਧਰਾ ਪ੍ਰਦੇਸ਼, ਪੁਡੂਚੇਰੀ ਅਤੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਖੇਤਰਾਂ ਵਿਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਵੀ ਉਮੀਦ ਹੈ।

ਉੱਤਰੀ ਭਾਰਤ ਵਿਚ ਮੌਜੂਦਾ ਸਥਿਤੀ
ਉੱਤਰੀ ਭਾਰਤ ਵਿਚ ਇਕ ਮਹੱਤਵਪੂਰਨ ਸ਼ੀਤ ਲਹਿਰ ਸ਼ੁਰੂ ਹੋ ਗਈ ਹੈ। ਮੈਦਾਨੀ ਇਲਾਕਿਆਂ ਵਿਚ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ ਦਿੱਲੀ-NCR ਵਿੱਚ ਵੱਧ ਤੋਂ ਵੱਧ ਤਾਪਮਾਨ ਲਗਭਗ 26 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਲਗਭਗ 11 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਦਿੱਲੀ-NCR ਅਤੇ ਪੰਜਾਬ ਅਤੇ ਹਰਿਆਣਾ ਵਿੱਚ ਅਗਲੇ ਚਾਰ ਦਿਨਾਂ ਵਿੱਚ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੇਗੀ। 10-15 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਵੀ ਉਮੀਦ ਹੈ। ਤਾਪਮਾਨ ਹੌਲੀ-ਹੌਲੀ ਘਟਣ ਦੇ ਨਾਲ, ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਧੁੰਦ ਅਤੇ ਖੁਸ਼ਕ ਠੰਢ ਬੱਚਿਆਂ ਅਤੇ ਬਜ਼ੁਰਗਾਂ ਲਈ ਚੁਣੌਤੀਆਂ ਪੈਦਾ ਕਰ ਸਕਦੀ ਹੈ।

ਧੁੰਦ ਚਿਤਾਵਨੀ
ਪੰਜਾਬ, ਬਿਹਾਰ, ਪੂਰਬੀ ਉੱਤਰ ਪ੍ਰਦੇਸ਼ ਅਤੇ ਪੱਛਮੀ ਮੱਧ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਅਸਮਾਨ ਨੂੰ ਧੁੰਦ ਦੀ ਪਤਲੀ ਚਾਦਰ ਨੇ ਘੇਰ ਲਿਆ ਹੈ। ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਮੱਧ ਭਾਰਤ, ਮਹਾਰਾਸ਼ਟਰ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ ਥੋੜ੍ਹਾ ਵੱਧ ਸਕਦਾ ਹੈ। ਮੌਸਮ ਵਿਭਾਗ ਨੇ ਪੱਛਮੀ ਉੱਤਰ ਪ੍ਰਦੇਸ਼ ਲਈ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ।