ਫਿਰੌਤੀ ਫਾਇ/ਰਿੰਗ ਦੀਆਂ ਘਟਨਾਵਾਂ ਦੌਰਾਨ ਤਰਨਤਾਰਨ ਪੁਲਿਸ ਦੀ ਵੱਡੀ ਕਾਰਵਾਈ ! ਮੁਕਾਬਲੇ ਤੋਂ ਬਾਅਦ ਦੋ ਮੁਲਜ਼ਮ ਗ੍ਰਿਫ਼ਤਾਰ

14

Sell-Aid Desk 24/7- ਫੜੇ ਗਏ ਮੁਲਜ਼ਮ ਫਿਰੌਤੀ ਲਈ ਗੋਲ਼ੀ/ਆਂ ਚਲਾਉਣ ਦੀਆਂ ਘਟਨਾਵਾਂ ਨਾਲ ਜੁੜੇ ਹੋਏ ਹਨ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਫਿਲਹਾਲ ਜਖਮੀਆਂ ਹਸਪਤਾਲ ਭੇਜਿਆ ਗਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।

ਤਰਨਤਾਰਨ ਜ਼ਿਲ੍ਹੇ ‘ਚ ਦੋ ਦਿਨਾਂ ਤੋਂ ਫਿਰੌਤੀ ਲਈ ਵਾਪਰ ਰਹੀਆਂ ਫਾਇਰਿੰਗ ਦੀਆਂ ਘਟਨਾਵਾਂ ਵਿਚਾਲੇ ਸੋਮਵਾਰ ਨੂੰ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਦੋਵੇਂ ਜਣੇ ਪੁਲਿਸ ਦੀ ਗੋਲੀ ਲੱਗਣ ਨਾਲ ਜ਼ਖ਼ਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਇਹ ਮੁਕਾਬਲਾ ਕਸਬਾ ਫਤਿਆਬਾਦ ਕੋਲ ਉਸ ਵੇਲੇ ਹੋਇਆ ਜਦੋਂ ਪੁਲਿਸ ਪਾਰਟੀ ਨੇ ਮੋਟਰਸਾਈਕਲ ਸਵਾਰ ਦੋ ਸ਼ੱਕੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਨ੍ਹਾਂ ਨੇ ਪੁਲਿਸ ’ਤੇ ਹਮਲਾ ਕਰ ਦਿੱਤਾ। ਜਦੋਂਕਿ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਦੋਵੇਂ ਸ਼ੱਕੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਕਾਬੂ ਕਰ ਕੇ ਪੁਲਿਸ ਨੇ ਦੋ ਪਿਸਤੌਲ ਬਰਾਮਦ ਕੀਤੇ ਹਨ। ਘਟਨਾ ਸਥਾਨ ’ਤੇ ਸੀਨੀਅਰ ਪੁਲਿਸ ਅਧਿਕਾਰੀ ਪਹੁੰਚ ਚੁੱਕੇ ਹਨ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮ ਫਿਰੌਤੀ ਲਈ ਗੋਲ਼ੀਆਂ ਚਲਾਉਣ ਦੀਆਂ ਘਟਨਾਵਾਂ ਨਾਲ ਜੁੜੇ ਹੋਏ ਹਨ। ਐੱਸਐੱਸਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਫਿਲਹਾਲ ਜਖਮੀਆਂ ਹਸਪਤਾਲ ਭੇਜਿਆ ਗਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ।