ਅੰਮ੍ਰਿਤਸਰ ‘ਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਤਰਨਤਾਰਨ ਦੇ ਆਮ ਆਦਮੀ ਪਾਰਟੀ ਦੇ ਇੱਕ ਸਰਪੰਚ ਦਾ ਗੋਲੀ/ਆਂ ਮਾਰ ਕੇ ਕਤ*ਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤ*ਲ ਦੀ ਇਸ ਵਾਰਦਾਤ ਕਾਰਨ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਪੁਲਿਸ ਨੇ ਆਸੇ-ਪਾਸੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਿਸ ਵਿਚ ਕਤ*ਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਮਲਾਵਰਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਹਾਲਾਂਕਿ ਹਮਲੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਪਰ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਸਰਪੰਚ ਜਰਮਲ ਸਿੰਘ ਅੰਮ੍ਰਿਤਸਰ ਵਿਖੇ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਇਸ ਦੌਰਾਨ ਬਦਮਾਸ਼ਾਂ ਨੇ ਮੈਰਿਜ ਪੈਲੇਸ ਵਿੱਚ ਆ ਕੇ ਅਚਾਨਕ ਫਾਇ/ਰਿੰਗ ਸ਼ੁਰੂ ਕਰ ਦਿੱਤੀ। ਬਦਮਾਸ਼ਾਂ ਨੇ ਸਰਪੰਚ ਦੇ ਸਿਰ ਵਿੱਚ ਗੋਲੀ*ਆਂ ਮਾਰੀਆਂ। ਗੋ*ਲੀ ਲੱਗਣ ਕਾਰਨ ਸਰਪੰਚ ਜਰਮਲ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।













