ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਡੀਜੀਪੀ ਨੂੰ ਚਿੱਠੀ, ਧਾਰਮਿਕ ਬੇਅਦਬੀ ਨਾਲ ਜੁੜੀ ਵੀਡੀਓ ਦੀ ਫੋਰੈਂਸਿਕ ਜਾਂਚ ਦੀ ਮੰਗ

10
Sell-Aid Desk 24/7- ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਡੀਜੀਪੀ ਪੰਜਾਬ ਨੂੰ ਚਿੱਠੀ ਲਿਖ ਕੇ ਇੱਕ ਘੁੰਮ ਰਹੀ ਵੀਡੀਓ, ਜਿਸ ਵਿੱਚ ਮੁੱਖ ਮੰਤਰੀ ਨਾਲ ਮਿਲਦਾ–ਜੁਲਦਾ ਵਿਅਕਤੀ ਦਿਖਾਇਆ ਜਾ ਰਿਹਾ ਹੈ, ਦੀ ਫੋਰੈਂਸਿਕ ਜਾਂਚ ਦੀ ਮੰਗ ਕੀਤੀ ਹੈ।
ਅੱਜ ਸਮਰਾਲਾ ਵਿੱਚ ਵਿਕਸਤ ਭਾਰਤ ਜੀ ਰਾਮ ਜੀ ਯੋਜਨਾ ਸਬੰਧੀ ਜਨ–ਜਾਗਰੂਕਤਾ ਅਭਿਆਨ ਤਹਿਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਹੋਈ ਭਰਵੀਂ ਰੈਲੀ ਤੋਂ ਬਾਅਦ ਇੱਥੇ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਜੇਕਰ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨਾਲ ਸਬੰਧਤ ਵੀਡੀਓ ਦੀ ਜਾਂਚ ਪੰਜਾਬ ਪੁਲਿਸ ਇੱਕ ਦਿਨ ਵਿੱਚ ਕਰ ਸਕਦੀ ਹੈ, ਤਾਂ ਧਾਰਮਿਕ ਬੇਅਦਬੀ ਨਾਲ ਜੁੜੀ ਇਸ ਵੀਡੀਓ ਦੀ ਸੱਚਾਈ ਜਾਂ ਝੂਠ ਦੀ ਜਾਂਚ ਵੀ ਇੱਕ ਦਿਨ ਵਿੱਚ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸੰਵੇਦਨਸ਼ੀਲ ਸੂਬਾ ਹੈ ਅਤੇ ਇਸ ਤਰ੍ਹਾਂ ਦੀ ਵੀਡੀਓ ਰਾਜ ਵਿੱਚ ਵੱਡੀ ਅਸ਼ਾਂਤੀ ਪੈਦਾ ਕਰ ਸਕਦੀ ਹੈ। ਇਸ ਲਈ ਇਸ ਦੀ ਪ੍ਰਮਾਣਿਕਤਾ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸੇ ਕਾਰਨ ਉਨ੍ਹਾਂ ਨੇ ਡੀਜੀਪੀ ਨੂੰ ਚਿੱਠੀ ਲਿਖ ਕੇ ਤੁਰੰਤ ਫੋਰੈਂਸਿਕ ਜਾਂਚ ਦੀ ਮੰਗ ਕੀਤੀ ਹੈ, ਤਾਂ ਜੋ ਇਹ ਸਪੱਸ਼ਟ ਕੀਤਾ ਜਾ ਸਕੇ ਕਿ ਵੀਡੀਓ ਵਿੱਚ ਦਿਖਾਇਆ ਗਿਆ ਵਿਅਕਤੀ ਪੰਜਾਬ ਦਾ ਮੁੱਖ ਮੰਤਰੀ ਹੈ ਜਾਂ ਇਹ ਫਰਜ਼ੀ ਵੀਡੀਓ ਹੈ।