Sell-Aid Desk 24/7- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਕੋਲ ‘ਸੁਪਰ ਮੁੱਖ ਮੰਤਰੀ’ ਦੀਆਂ ਤਾਕਤਾਂ ਹੋਣਗੀਆਂ। ਸ੍ਰੀ ਭੂੰਦੜ ਪਾਰਟੀ ਦੇ ਪਹਿਲੇ ਅਜਿਹੇ ਆਗੂ ਹਨ, ਜੋ ਪਾਰਟੀ ਨਾਲ ਔਖੇ ਸਮੇਂ ਵਿੱਚ ਡੱਟ ਕੇ ਖੜ੍ਹੇ ਹਨ। ਸੁਖਬੀਰ ਬਾਦਲ ਨੇ ਹਰਸਿਮਰਤ ਕੌਰ ਬਾਦਲ ਦੀ ਮੌਜਦੂਗੀ ਵਿੱਚ ਮੰਚ ਤੋਂ ਕਿਹਾ ਕਿ ਸ੍ਰੀ ਭੂੰਦੜ ਪਹਿਲੇ ਅਜਿਹੇ ਨੇਤਾ ਹਨ, ਜਿਨ੍ਹਾਂ ਨੇ ਲਗਪਗ 60 ਸਾਲ ਇੱਕੋ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਕੇ ਪਾਰਟੀ ਦੀ ਸਭ ਤੋਂ ਵੱਡੀ ਸੇਵਾ ਕੀਤੀ ਹੈ। ਉਹ ਝੁਨੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ’ ਰੈਲੀ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਹਮੇਸ਼ਾ ਉਚੀ-ਸੁੱਚੀ ਸੋਚ ਵਾਲੇ ਆਗੂਆਂ ਦੇ ਸਹਾਰੇ ਚੱਲਦੀਆਂ ਹਨ। ਅਕਾਲੀ ਦਲ ਹਮੇਸ਼ਾ ਕੰਮ ਕਰਕੇ ਵਿਖਾਉਣ ਵਿੱਚ ਵਿਸ਼ਵਾਸ ਰੱਖਦਾ ਹੈ, ਉਹ ਕਦੇ ਵੀ ਉਹ ਵਾਅਦੇ ਨਹੀਂ ਕਰਦੇ, ਜੋ ਪੂਰੇ ਨਾ ਕਰ ਸਕੀਏ। ਅਕਾਲੀ ਦਲ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ ਲਾਭ ਦੇਣ ਵਾਸਤੇ ਵਚਨਬੱਧ ਹੈ ਜਿਨ੍ਹਾਂ ਨੇ ‘ਆਪ’ ਉੱਤੇ ਭਰੋਸਾ ਕਰ ਕੇ ਉਸ ਨੂੰ ਵੋਟਾਂ ਪਾਈਆਂ ਅਤੇ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।
ਆਪ’ ਸਰਕਾਰ ਵਿਧਾਨ ਸਭਾ ਚੋਣਾਂ ਕਾਰਨ ਔਰਤਾਂ ਨੂੰ ਤਿੰਨ ਮਹੀਨੇ ਲਈ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਆੜ ਵਿਚ ਸਰਕਾਰੀ ਜ਼ਮੀਨਾਂ ਵੇਚਣਾ ਚਾਹੁੰਦੀ ਹੈ। ਇਹ ਪੰਜਾਬ ਨੂੰ ਲੁੱਟਣ ਦੀ ਸਾਜ਼ਿਸ਼ ਹੈ ਤੇ ਇਹ ਪੈਸਾ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਸਤੇ ਵਰਤਣ ਦੀ ਯੋਜਨਾ ਹੈ। ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਵੱਲੋਂ ਸਰਦੂਲਗੜ੍ਹ ਵਿੱਚ ਕਰਵਾਏ ਵਿਕਾਸ ਕਾਰਜ ਗਿਣਾਏ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਅਰੋੜਾ, ਦਿਲਰਾਜ ਸਿੰਘ ਭੂੰਦੜ ਨੇ ਵੀ ਸੰਬੋਧਨ ਕੀਤਾ।











