ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ, ਜੋ ਆਪਣੇ ਲਾਈਵ ਸ਼ੋਅ ਰਾਹੀਂ ਦੁਨੀਆ ਭਰ ਵਿੱਚ ਤਾੜੀਆਂ ਬਟੋਰ ਰਹੇ ਹਨ। ਹਾਲ ਹੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੁਲਾਕਾਤ ਦੌਰਾਨ ਪੰਜਾਬੀ ਗਾਇਕ ਦੀ ਤਾਰੀਫ ਕੀਤੀ ਹੈ। ਗਾਇਕ ਨੇ ਹਾਲ ਹੀ ਵਿੱਚ ਇੱਕ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਦਿਲਜੀਤ ਦੋਸਾਂਝ ਨੇ ਲੁਧਿਆਣਾ ਵਿੱਚ ਆਪਣੇ ‘ਦਿਲ-ਲੁਮੀਨਾਟੀ ਟੂਰ’ ਦੇ ਆਖਰੀ ਸ਼ੋਅ ਦਾ ਗ੍ਰੈਂਡ ਫਿਨਾਲੇ ਕੀਤਾ। ਕੰਸਰਟ ‘ਚ ਪ੍ਰਸ਼ੰਸਕਾਂ ਦਾ ਉਤਸ਼ਾਹ ਸਿਖਰਾਂ ‘ਤੇ ਸੀ। ਹਾਲ ਹੀ ‘ਚ ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਦੋਵਾਂ ਨੇ ਯੋਗਾ ਬਾਰੇ ਵੀ ਗੱਲਬਾਤ ਕੀਤੀ।
ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਨੇ ਨਵੇਂ ਸਾਲ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਸਾਲ ਦੀ ਸ਼ੁਰੂਆਤ ਉਸ ਲਈ ਕਾਫੀ ਖਾਸ ਸਾਬਤ ਹੋਈ ਹੈ। ਉਨ੍ਹਾਂ ਨੇ ਇਸ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ਪਲੇਟਫਾਰਮ ਤੇ ਸ਼ੇਅਰ ਕੀਤੀ ਹੈ।
ਦੱਸ ਦੇਈਏ ਕਿ ਪ੍ਰਤਿਭਾਸ਼ਾਲੀ ਗਾਇਕ ਦਿਲਜੀਤ ਦੋਸਾਂਝ ਨੇ ਸਾਲ 2024 ‘ਚ ‘ਦਿਲ ਲੁਮਿਨਿਟੀ ਟੂਰ’ ਕੀਤਾ ਸੀ ਅਤੇ ਉਨ੍ਹਾਂ ਨੇ ਇਸ ਟੂਰ ਰਾਹੀਂ ਦੇਸ਼ ਭਰ ਦੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਸੀ। ਪਰ ਸਾਲ 2025 ਦੀ ਸ਼ੁਰੂਆਤ ਵਿੱਚ ਦਿਲਜੀਤ ਦੋਸਾਂਝ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ।













