KHEL RATNA AWARD- ਪੈਰਿਸ ਓਲੰਪਿਕ ਵਿੱਚ ਦੋ ਓਲੰਪਿਕ ਤਗਮੇ ਜਿੱਤਣ ਵਾਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਮਨੂ ਭਾਕਰ (Manu bhaker) ਅਤੇ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ (Harmanpreet Singh) ਸਮੇਤ ਚਾਰ ਖਿਡਾਰੀਆਂ ਨੂੰ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਖੇਡ ਮੰਤਰਾਲੇ ਨੇ ਵੀਰਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 17 ਜਨਵਰੀ ਨੂੰ ਰਾਸ਼ਟਰਪਤੀ ਭਵਨ ਵਿੱਚ ਜੇਤੂਆਂ ਨੂੰ ਸਨਮਾਨਿਤ ਕਰਨਗੇ।
ਖੇਡ ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਕਿ ਕਮੇਟੀ ਦੀਆਂ ਸਿਫਾਰਸ਼ਾਂ ਅਤੇ ਸਰਕਾਰ ਦੀ ਜਾਂਚ ਦੇ ਆਧਾਰ ਉਤੇ ਖਿਡਾਰੀਆਂ, ਕੋਚਾਂ, ਯੂਨੀਵਰਸਿਟੀਆਂ ਨੂੰ ਪੁਰਸਕਾਰ ਦੇਣ ਦਾ ਫੈਸਲਾ ਲਿਆ ਗਿਆ ਹੈ।













