ਮੋਟਰਸਾਈਕਲ ਅਤੇ ਚਾਰ ਮੋਬਾਈਲਾਂ ਸਮੇਤ ਇੱਕ ਚੋਰ ਪੁਲਿਸ ਅੜਿੱਕੇ

32

ਰਾਜਪੁਰਾ ਵਿੱਚ ਲਗਾਤਾਰ ਚੋਰੀਆਂ ਹੋ ਰਹੀਆਂ ਹਨ। ਚੋਰਾਂ ਵੱਲੋਂ ਪੁਲਿਸ ਦੀ ਨੱਕ ‘ਚ ਦਮ ਕੀਤਾ ਹੋਇਆ ਹੈ। ਹੁਣ ਪੁਲਿਸ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਰਾਤ ਨੂੰ ਸੜਕਾਂ ‘ਤੇ ਪਹਿਰਾ ਲਗਾਇਆ ਜਾ ਰਿਹਾ ਹੈ।

ਪੁਲਿਸ ਚੌਂਕੀ ਕਸਤੂਰਬਾ ਸੇਵਾ ਮੰਦਰ ਰਾਜਪੁਰਾ ਵੱਲੋਂ ਸ਼ਹਿਰ ਦੀ ਲੱਕੜ ਮੰਡੀ ਵਿੱਚ ਨਾਕੇਬੰਦੀ ਦੌਰਾਨ ਇੱਕ ਚੋਰ ਨੂੰ ਕਾਬੂ ਕੀਤਾ ਗਿਆ, ਜਿਸ ਪਾਸੋਂ ਇੱਕ ਮੋਟਰਸਾਈਕਲ ਅਤੇ ਚਾਰ ਮੋਬਾਇਲ ਬਰਾਮਦ ਕੀਤੇ ਗਏ ਹਨ। ਜਿਸ ਤੋਂ ਹੋਰ ਪੁੱਛ-ਪੜਤਾਲ ਕਰਨ ਦੇ ਲਈ ਰਾਜਪੁਰਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ, ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਸ ਦੀ ਜਾਣਕਾਰੀ ਪੁਲਿਸ ਚੌਂਕੀ ਕਸਤੂਰਬਾ ਸੇਵਾ ਮੰਦਿਰ ਰਾਜਪੁਰਾ ਦੇ ਮੁੱਖ ਅਫ਼ਸਰ ਨਿਸ਼ਾਨ ਸਿੰਘ ਵੱਲੋਂ ਪ੍ਰੈੱਸ ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਦਿੱਤੀ ਗਈ। ਉਹਨਾਂ ਨੇ ਦੱਸਿਆ ਕਿ ਸਾਡੀ ਪੁਲਿਸ ਟੀਮ ਵੱਲੋਂ ਰਾਜਪੁਰਾ ਟਾਊਨ ਦੀ ਲੱਕੜ ਮੰਡੀ ਵਿੱਚ ਨਾਕੇਬੰਦੀ ਦੌਰਾਨ ਦੀਪ ਕੁਮਾਰ ਸਪੁੱਤਰ ਸੰਜੀਵ ਕੁਮਾਰ ਵਾਸੀ ਪੁਰਾਣਾ ਰਾਜਪੁਰਾ ਨੂੰ ਇੱਕ ਮੋਟਰਸਾਈਕਲ ਅਤੇ ਚਾਰ ਮੋਬਾਇਲਾਂ ਸਮੇਤ ਕਾਬੂ ਕਰਕੇ ਰਾਜਪੁਰਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।

ਸਾਡੀ ਸ਼ਹਿਰ ਵਾਸੀਆਂ ਨੂੰ ਅਪੀਲ ਹੈ ਕਿ ਜੇਕਰ ਕੋਈ ਵੀ ਚੋਰ ਜਾਂ ਸ਼ੱਕੀ ਵਿਅਕਤੀ ਕਿਸੇ ਨੂੰ ਮਿਲਦਾ ਹੈ ਤਾਂ ਸਾਨੂੰ ਤੁਰੰਤ ਸੂਚਨਾ ਦਿੱਤੀ ਜਾਵੇ ਤਾਂ ਕਿ ਇਹਨਾਂ ਚੋਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾ ਕੇ ਜੇਲ੍ਹ ਭੇਜਿਆ ਜਾਵੇ। ਪੁਲਿਸ ਨੂੰ ਸ਼ਹਿਰ ਵਾਸੀਆਂ ਦੇ ਸਹਿਯੋਗ ਦੇ ਨਾਲ ਹੀ ਇਹਨਾਂ ਚੋਰਾਂ ਨੂੰ ਜਲਦੀ ਨੱਥ ਪਾਈ ਜਾ ਸਕਦੀ ਹੈ।