ਫ਼ਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵੱਲੋਂ ਇੱਕ ਵਿਸ਼ੇਸ਼ ਮੀਟਿੰਗ

44

ਫ਼ਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਯੂਥ ਦੇ ਸਰਪ੍ਰਸਤ ਪ੍ਰਧਾਨ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਕੀਤੀ ਗਈ। ਜਿਸ ਦੇ ਵਿੱਚ ਅਹਿਮ ਵਿਚਾਰ ਚਰਚਾ ਪਾਰਟੀ ਦੇ ਆਗੂਆਂ ਵੱਲੋਂ ਕੀਤੀਆਂ ਗਈਆਂ।

ਇਸ ਮੌਕੇ ਗੱਲਬਾਤ ਕਰਦੇ ਹੋਏ ਇਮਾਨ ਸਿੰਘ ਮਾਨ ਨੇ ਕਿਹਾ ਕਿ ਅੱਜ ਮੀਟਿੰਗ ਦੇ ਵਿੱਚ ਉਹਨਾਂ ਦੇ ਵੱਲੋਂ ਕਈ ਫੈਸਲੇ ਲਏ ਜਾ ਰਹੇ ਹਨ। ਜਿਸ ਦੇ ਵਿੱਚ ਐਸਜੀਪੀਸੀ ਦੀਆਂ ਹੋ ਰਹੀਆਂ ਚੋਣਾਂ ਨੂੰ ਦੇਖਦੇ ਹੋਏ ਵੋਟਰ ਸੂਚੀਆਂ ਦੀ ਜਾਂਚ ਪਿੰਡਾਂ ਤੱਕ ਪਹੁੰਚ ਕੇ ਕੀਤੀ ਜਾਵੇਗੀ।

ਉੱਥੇ ਹੀ ਉਹਨਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਭਰਤੀ ਮੁਹਿੰਮ ਜਲਦ ਸ਼ੁਰੂ ਕੀਤੀ ਜਾ ਰਹੀ ਹੈ ਅਤੇ 12 ਫਰਵਰੀ ਨੂੰ ਗੁਰੂ ਰਵਿਦਾਸ ਜੀ ਦਾ ਜਨਮ ਦਿਨ ਅਤੇ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ ਜਨਮ ਦਿਨ ਸਬੰਧੀ ਪ੍ਰੋਗਰਾਮ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।