ਸਿੱਧੂ ਮੂਸੇਵਾਲਾ ਦੇ ਕਰੀਬੀ ਟਰ੍ਰਾਂਸਪੋਰਟਰ ਪ੍ਰਗਟ ਸਿੰਘ ਤੋਂ ਜਬਰਨ ਫਿਰੌਤੀ ਮੰਗਣ ਅਤੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਦੇ ਵਿੱਚ ਮਾਨਸਾ ਪੁਲਿਸ ਨੇ ਗੁਰਦਾਸਪੁਰ ਦੇ ਸ਼ੂਟਰ ਸਮੇਤ 4 ਮੁਲਜ਼ਮਾਂ ਨੂੰ ਡਲਹੌਜੀ ਦੇ ਨਜ਼ਦੀਕ ਤੋਂ ਗ੍ਰਿਫ਼ਤਾਰ ਕਰਕੇ ਹੁਣ ਮਾਣਯੋਗ ਅਦਾਲਤ ਦੇ ਵਿੱਚ ਪੇਸ਼ ਕੀਤਾ ਹੈ ਜਿੱਥੇ 4 ਮੁਲਜ਼ਮਾਂ ਨੂੰ 4 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਲਈ ਦੱਸਣਾ ਬਣਦਾ ਹੈ ਕਿ ਕਿ ਪੁਲਿਸ ਨੇ ਕੁੱਝ ਦਿਨ ਪਹਿਲਾਂ ਜੱਸੀ ਪੰਚਰ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ 4 ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।
ਜਿਸਦੇ ਵਿੱਚ ਇੱਕ ਗੁਰਦਾਸਪੁਰ ਦਾ ਰਹਿਣ ਵਾਲਾ ਸ਼ੂਟਰ ਅੰਮ੍ਰਿਤਪਾਲ ਸਿੰਘ, ਸੁਖਬੀਰ ਉਰਫ ਸੋਨੀ ਮਾਨ, ਜਸ਼ਨਪ੍ਰੀਤ ਸਿੰਘ ਤੇ ਨੂਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਰੀਬੀ ਤੋਂ ਫਿਰੌਤੀ ਮੰਗੀ ਤੇ ਹੁਣ ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਤੋਂ ਢੁੰਘਾਈ ਨਾਲ ਪੁੱਛ ਪੜਤਾਲ ਕੀਤੀ ਜਾਵੇਗੀ।













