ਦਿੱਲੀ ਰੇਲਵੇ ਸਟੇਸ਼ਨ ‘ਤੇ ਹੋਈ ਭਗਦੜ ਅਤੇ ਮਹਾਂਕੁੰਭ ਦੇ ਪ੍ਰਬੰਧਾਂ ਨੂੰ ਲੈ ਕੇ ਕਾਂਗਰਸ ਦੀ ਲੀਡਰਸ਼ਿਪ ਅਤੇ ਕਾਂਗਰਸ ਦੇ ਆਗੂ ਪ੍ਰਗਟ ਸਿੰਘ ਦੇ ਵੱਲੋਂ ਰੇਲਵੇ ਪ੍ਰਬੰਧਾਂ ‘ਤੇ ਸਵਾਲ ਚੁੱਕੇ ਗਏ ਹਨ। ਇਸ ਦੌਰਾਨ ਉਨ੍ਹਾਂ ਨਵੀਂ ਦਿੱਲੀ ਵਿੱਚ ਭਗਦੜ ਦੀ ਦੁਖਦਾਈ ਘਟਨਾ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਰੇਲ ਮੰਤਰੀ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਮੰਗਣਾ ਚਾਹੀਦਾ ਹੈ। ਕਿਉਂ ਕਿ ਰੇਲ ਮੰਤਰੀ ਵੱਲੋਂ ਮਹਾਂਕੁੰਭ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ। ਜਿਸ ਕਰਕੇ ਪ੍ਰਬੰਧਾਂ ਦੀ ਘਾਟ ਕਾਰਨ ਬਹੁਤ ਸਾਰੇ ਮਾਸੂਮ ਲੋਕਾਂ ਦੀਆਂ ਜਾਨਾਂ ਗਈਆਂ ਹਨ।
ਓਧਰ ਦੂਜੇ ਪਾਸੇ ਉਨ੍ਹਾਂ ਡਿਪੋਰਟ ਹੋਏ ਭਾਰਤੀਆਂ ਦੇ ਮੁੱਢੇ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਦੇ ਅਮਰੀਕਾ ਜਾਣ ਤੋਂ ਕੁੱਝ ਸਮਾਂ ਪਹਿਲਾਂ ਹੀ ਟਰੰਪ ਸਰਕਾਰ ਨੇ ਭਾਰਤ ‘ਤੇ ਇੰਨੇ ਉੱਚੇ ਟੈਰਿਫ ਲਗਾਏ ਸਨ ਤਾਂ ਉਨ੍ਹਾਂ ਨੂੰ ਮਿਲਣ ਦਾ ਕੀ ਫ਼ਾਇਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਟਰੰਪ ਸਰਕਾਰ ਵੱਲੋਂ ਭਾਰਤੀਆਂ ਨੂੰ ਦੇਸ਼ ਨਿਕਾਲ਼ਾ ਦੇਣ ਨੂੰ ਸਹੀ ਨਹੀਂ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿੱਚ ਪੂਰੇ ਭਾਰਤ ਦੇ ਲੋਕ ਸ਼ਾਮਲ ਹਨ ਪਰ ਉਨ੍ਹਾਂ ਨੂੰ ਸਿਰਫ਼ ਅੰਮ੍ਰਿਤਸਰ ਹਵਾਈ ਅੱਡੇ ‘ਤੇ ਹੀ ਕਿਉਂ ਉਤਾਰਿਆ ਜਾ ਰਿਹਾ ਹੈ। ਇਸ ਰਾਹੀਂ ਉਹ ਸਿੱਧੇ ਤੌਰ ‘ਤੇ ਪੰਜਾਬ ਨੂੰ ਨਿਸ਼ਾਨਾ ਬਣਾ ਰਹੇ ਹਨ। ਕੇਂਦਰ ਸਰਕਾਰ ਹੋਰ ਮੁੱਦਿਆਂ ‘ਤੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਸਰਕਾਰ ਆਪਣੇ ਦੇਸ਼ ਦੇ ਲੋਕਾਂ ਦਾ ਸਤਿਕਾਰ ਕਰਨ ਲਈ ਇੱਕ ਵਾਰ ਵੀ ਨਹੀਂ ਖੜ੍ਹੀ ਹੋਈ ਅਤੇ ਉਨ੍ਹਾਂ ਬਾਰੇ ਕੁੱਝ ਨਹੀਂ ਕਿਹਾ। ਕੇਂਦਰ ਸਰਕਾਰ ਨੂੰ ਇਸ ਬਾਰੇ ਬੋਲਣਾ ਚਾਹੀਦਾ ਹੈ ਅਤੇ ਦੇਸ਼ ਦੇ ਨਾਗਰਿਕਾਂ ਦਾ ਸਤਿਕਾਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਦੌਰਾਨ ਬੋਲਦਿਆਂ ਪਰਗਟ ਸਿੰਘ ਨੇ ਇਹ ਵੀ ਕਿਹਾ ਕਿ ਡਿਪੋਰਟ ਕੀਤੇ ਗਏ ਲੋਕਾਂ ਵਿੱਚ ਗੁਜਰਾਤ ਦੇ ਬਹੁਤ ਸਾਰੇ ਲੋਕ ਵੀ ਸ਼ਾਮਲ ਹਨ, ਪਰ ਕੇਂਦਰ ਸਰਕਾਰ ਸਿਰਫ਼ ਪੰਜਾਬ ਬਾਰੇ ਗੱਲ ਕਰਦੀ ਹੈ ਅਤੇ ਗੁਜਰਾਤ ਬਾਰੇ ਗੱਲ ਕਰਨ ਤੋਂ ਝਿਜਕਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਮਾਮਲੇ ਦੇ ਸਖ਼ਤ ਐਕਸ਼ਨ ਲੈਣ ਦੀ ਜ਼ਰੂਰਤ ਹੈ ਅਤੇ ਰਵਨੀਤ ਬਿੱਟੂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਉਨ੍ਹਾਂ ਨੂੰ ਬੇਸ਼ੱਕ ਪੰਜਾਬ ਸਰਕਾਰ ਸਵਾਲ ਚੁੱਕਣੇ ਚਾਹੀਦੇ ਹਨ ਪਰ ਪਹਿਲਾ ਗੁਜਰਾਤ ਮਾਡਲ ਦੇ ਬਾਰੇ ਗੱਲ ਕੀਤੀ ਜਾਵੇ। ਕਿਉਂਕਿ ਡਿਪੋਰਟ ਹੋਏ ਭਾਰਤੀਆਂ ਦੇ ਵਿਚ ਸਭ ਤੋਂ ਵੱਧ ਅੰਕੜਾ ਗੁਜਰਾਤ ਅਤੇ ਹਰਿਆਣਾ ਦਾ ਦੱਸਿਆ ਜਾ ਰਿਹਾ ਹੈ।














