ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਨਾਨਕਸ਼ਾਹੀ ਸੰਮਤ 557 (ਸੰਨ 2025-26 ) ਦਾ ਕੈਲੰਡਰ ਜਾਰੀ

31

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਸੁਲਤਾਨ ਸਿੰਘ ਅਤੇ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆ ਦੀ ਮੌਜੂਦਗੀ ਵਿੱਚ ਨਾਨਕਸ਼ਾਹੀ ਸੰਮਤ 557(ਸੰਨ 2025 26 ) ਦਾ ਕੈਲੰਡਰ ਜਾਰੀ ਕੀਤਾ।

ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾ ਗੱਦੀ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿਨ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਭਾਈ ਦਿਆਲਾ ਜੀ ਦੇ 350 ਸ਼ਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ। ਕੈਲੰਡਰ ਜਾਰੀ ਕਰਨ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਉਹ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣ । ਉਨ੍ਹਾਂ ਕਿਹਾ ਕਿ ਹਰ ਕੌਮ ਆਪਣੇ ਧਰਮ ਇਤਿਹਾਸ ਦੇ ਦਿਹਾੜੇ ਮਨਾਉਦੀਆਂ ਹਨ। ਸਿੱਖ ਕੌਮ ਨੂੰ ਮਾਣ ਹੈ ਕਿ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦਾ ਆਪਣਾ ਕੈਲੰਡਰ ਹੈ। ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸਿੱਖ ਜਗਤ ਨੂੰ ਨਾਨਕਸ਼ਾਹੀ ਕੈਲੰਡਰ ਹਰ ਗੁਰੂ ਘਰ ਅਤੇ ਆਪੋ ਆਪਣੇ ਅਰਾਂ ਵਿੱਚ ਲਗਾਉਣ ਦੀ ਅਪੀਲ ਕੀਤੀ।

ਇਸ ਮੌਕੇ ਸ਼ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਨਾਨਕਸ਼ਾਹੀ ਸੰਮਤ ਅਨੁਸਾਰ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ। ਉਨ੍ਹਾਂ ਨੇ ਆਉਣ ਵਾਲੇ ਨਾਨਕਸ਼ਾਹੀ ਸੰਮਤ 557 ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਇਸ ਵਰ੍ਹੇ ਮਨਾਈਆਂ ਜਾਣ ਵਾਲਿਆਂ ਸ਼ਤਾਬਦੀਆਂ ਬਾਰੇ ਵੀ ਚਾਨਣਾਂ ਪਾਇਆ। ਇਸ ਮੌਕੇ ਸ਼ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ,
ਸੁਰਜੀਤ ਸਿੰਘ ਭਿੱਟੇਵਿੰਡ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ.ਸੁਖਵਰਸ਼ ਸਿੰਘ ਪਨੂੰ ਓ.ਐਸ਼ ਡੀ ਸਸਤਬੀਰ ਸਿੰਘ ਧਾਮੀ, ਸਕੱਤਰ ਸ.ਪ੍ਰਤਾਪ ਸਿੰਘ, ਧਰਮ ਪ੍ਰਚਾਰ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ਼ਹਰਭਜਨ ਸਿੰਘ ਵਕਤਾ, ਸੁਪਰਡੈਂਟ ਸ.ਨਿਸ਼ਾਨ ਸਿੰਘ, ਸਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ, ਸ. ਰਾਜਵਿੰਦਰ ਸਿੰਘ ਜੋਗਾ, ਸ. ਜਸਪਾਲ ਸਿੰਘ ਢੱਡੇ ਗੁਰਵੇਲ ਸਿੰਘ ਆਦਿ ਵੀ ਹਾਜ਼ਰ ਸਨ।