ਆਪ ਦੇ ਕਈ ਵਿਧਾਇਕ ਸਾਡੇ ਸੰਪਰਕ ‘ਚ…ਦਿਲਜੀਤ ਦੇ ਸ਼ੋਅ ਵਾਂਗ ਐਡਵਾਂਸ ਬੁੱਕ ਕਰਵਾ ਰਹੇ ਟਿਕਟਾਂ: ਪ੍ਰਤਾਪ ਬਾਜਵਾ

47

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਆਪ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ।

ਉਨ੍ਹਾਂ ਕਿਹਾ ਕਿ AAP ਵਿਧਾਇਕ ਸਾਡੇ ਕੋਲ ਟਿਕਟਾਂ ਲਈ ਬੁਕਿੰਗ ਕਰਵਾ ਰਹੇ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਪ ਵਿਧਾਇਕ ‘ਦਿਲਜੀਤ ਦੋਸਾਂਝ ਦੇ ਸ਼ੋਅ ਵਾਂਗ ਐਡਵਾਂਸ ਬੁਕਿੰਗ ਕਰਵਾ ਰਹੇ ਹਨ। ਉਨ੍ਹਾਂ ਕਿਹਾ ਮੈਂ ਤੁਹਾਨੂੰ ਨਾਮ ਨਹੀਂ ਦਸਾਂਗਾ, ਪਰ ਜਿੰਨੇ ਤੁਹਾਨੂੰ ਨੰਬਰ ਦੱਸੇ ਹਨ, ਉਨ੍ਹੇ ਹੀ ਹਨ।

ਪ੍ਰਤਾਪ ਸਿੰਘ ਬਾਜਵਾ ਦੇ ਇਸ ਦਾਅਵੇ ‘ਤੇ ਪਲਟਵਾਰ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਇਕ ਟਵੀਟ ਕਰਕੇ ਇਸ ਸਬੰਧੀ ਦਾਅਵਾ ਕੀਤਾ ਹੈ।

ਉਨ੍ਹਾਂ ਟਵੀਟ ਕਰਕੇ ਲਿਖਿਆ ਕਿ…ਬਾਜਵਾ ਜੀ ਦਾ ਭਾਜਪਾ ‘ਚ ਜਾਣਾ ਲਗਭਗ ਤੈਅ ਹੈ। ਉਨ੍ਹਾਂ ਨੇ ਭਾਜਪਾ ਵਿੱਚ ਆਪਣੀ ਐਡਵਾਂਸ ਬੁਕਿੰਗ ਕਰਵਾ ਲਈ ਹੈ। ਮੈਂ ਰਾਹੁਲ ਗਾਂਧੀ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਪ੍ਰਤਾਪ ਬਾਜਵਾ ਨੂੰ ਪੁੱਛਣ ਕਿ ਉਹ ਕੁਝ ਦਿਨ ਪਹਿਲਾਂ ਬੰਗਲੌਰ ਕੀ ਕਰਨ ਗਏ ਸਨ ਅਤੇ ਬਾਜਵਾ ਨੇ ਭਾਜਪਾ ਦੇ ਕਿਹੜੇ ਵੱਡੇ ਆਗੂਆਂ ਨਾਲ ਮੁਲਾਕਾਤ ਕੀਤੀ ਸੀ।