DC ਫਤਿਹਗੜ੍ਹ ਸਾਹਿਬ ਨੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ, ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ

43

ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਵੱਲੋਂ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਕੇ, ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਡਾਕਟਰ ਸੋਨਾ ਥਿੰਦ ਨੇ ਦੱਸਿਆ ਕਿ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿੱਚ ਸਥਾਪਿਤ 10 ਬੈੱਡਾਂ ‘ਤੇ ਫਿਲਹਾਲ ਸੱਤ ਦੇ ਕਰੀਬ ਮਰੀਜ਼ ਦਾਖਲ ਹਨ।

ਜਿੰਨ੍ਹਾਂ ਨੂੰ ਇਥੋਂ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨੂੰ ਕਿਹਾ ਕਿ ਜੇਕਰ ਉਨਾਂ ਨੂੰ ਕਿਸੇ ਪ੍ਰਕਾਰ ਦੇ ਇਲਾਜ ਵਿੱਚ ਕੋਈ ਕਮੀ ਪੇਸ਼ੀ ਜਾਂ ਲੋੜੀਂਦੀਆਂ ਸਹੂਲਤਾਂ ਦੀ ਲੋੜ ਮਹਿਸੂਸ ਹੋਵੇ ਤਾਂ ਉਹ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆ ਸਕਦੇ ਹਨ।