ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਕ ਨਸ਼ਾ ਸਮੱਗਲਰ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਤਫ਼ਤੀਸ਼ੀ ਅਫਸਰ ਐੱਸ. ਐੱਚ. ਓ. ਬਲਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਟੀਮ ਦਾਣਾ ਮੰਡੀ ਵੱਲ ਜਾ ਰਹੀ ਸੀ ਤਾਂ ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਪੁਲਸ ਟੀਮ ਨੇ ਚੈਕਿੰਗ ਲਈ ਰੋਕਣ ਦਾ ਇਸ਼ਾਰਾ ਕੀਤਾ ਤਾਂ ਉਹ ਪਿੱਛੇ ਮੁੜਨ ਲੱਗਾ ਪਰ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਪੁਲਸ ਨੇ ਵਿਅਕਤੀ ਦੀ ਪਛਾਣ ਨਰਿੰਦਰ ਸਿੰਘ ਲਾਲੀ ਪੁੱਤਰ ਬਲਵੀਰ ਸਿੰਘ ਵਾਸੀ ਬਾਜ਼ੀਗਰ ਡੇਰਾ, ਜਲੰਧਰ ਬਾਈਪਾਸ ਵਜੋਂ ਹੋਈ ਹੈ, ਜਿਸ ਦੇ ਖਿਲਾਫ ਥਾਣਾ ਸਦਰ ਵਿਖੇ ਮੁਕੱਦਮਾ ਦਰਜ ਕਰ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਗਿਆ ਹੈ।













