ਸ਼ਿਵਰਾਤਰੀ ਮੌਕੇ ਖੀਰ ਦਾ ਲੰਗਰ ਲਗਾਇਆ

39

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਿਵ ਮੰਦਿਰ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੀ ਸ਼ਿਵਰਾਤਰੀ ਮਹਾਂਉਤਸ਼ਵ ਕਮੇਟੀ ਦੇ ਵੱਡਮੁੱਲੇ ਸਹਿਯੋਗ ਨਾਲ ਸਜਾਈ ਗਈ 21ਵੀਂ ਰੱਥ ਸ਼ੋਭਾ ਯਾਤਰਾ ਦੇ ਰਸਤੇ ਵਿੱਚ ਨਾਰੀ ਏਕਤਾ ਆਸਰਾ ਸੰਸਥਾ, ਸਮੂਹ ਦੁਕਾਨਦਾਰਾਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਵੱਲੋਂ ਕੌਂਸਲਰ ਸੋਹਣ ਸਿੰਘ ਗੋਗਾ ਦੀ ਅਗਵਾਈ ਵਿੱਚ ਖੀਰ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਸਮੂਹ ਦੁਕਾਨਦਾਰਾਂ ਅਤੇ ਸ਼ਿਵ ਭਗਤਾਂ ਵੱਲੋਂ ਜਿੱਥੇ ਸ਼ੋਭਾ ਯਾਤਰਾ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ, ਉੱਥੇ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਦਾ ਸਨਮਾਨ ਵੀ ਕੀਤਾ ਗਿਆ।

ਸੋਹਣ ਸਿੰਘ ਗੋਗਾ ਨੇ ਕਿਹਾ ਕਿ ਵਿਰਾਸਤ ਨਾਲ ਜੁੜੇ ਹਰ ਤਿਉਹਾਰ ਸਾਨੂੰ ਰਲ-ਮਿਲ ਕੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਅਤੇ ਧਰਮ ਨਾਲ ਜੋੜਿਆ ਜਾ ਸਕੇ। ਇਸ ਮੌਕੇ ਭਾਈ ਕੁਲਬੀਰ ਸਿੰਘ, ਚਰਨਜੀਤ ਸਿੰਘ ਚੰਨਾ, ਅਕਾਸ਼ ਵਰਮਾ, ਸਤਨਾਮ ਸਿੰਘ ਠੇਕੇਦਾਰ, ਬਲਜੀਤ ਸਿੰਘ, ਸੋਨੂੰ ਬਾਂਸਲ, ਕੁਲਜਿੰਦਰ ਸਿੰਘ ਕਲਸੀ, ਇਕਬਾਲ ਸਿੰਘ ਬਾਲੀ, ਰਿੰਕੂ ਰਾਜੜ, ਰੀਗਲ ਜੱਸਲ, ਬਲਜਿੰਦਰ ਸਿੰਘ ਵੀ ਹਾਜ਼ਰ ਸਨ। ਸ਼ੋਭਾ ਯਾਤਰਾ ਦੌਰਾਨ ਲੰਗਰ ਦੀ ਸੇਵਾ ਕਰਦੇ ਹੋਏ ਸੋਹਣ ਸਿੰਘ ਗੋਗਾ, ਕੁਲਬੀਰ ਸਿੰਘ, ਸਤਨਾਮ ਸਿੰਘ, ਚਰਨਜੀਤ ਸਿੰਘ ਤੇ ਹੋਰ ਪਤਵੰਤੇ ਸੱਜਣ ਸ਼ਾਮਿਲ ਸਨ।