ਕਿਸਾਨਾਂ ਨੇ ਚੰਡੀਗੜ੍ਹ ਕੂਚ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ। ਪੁਲਿਸ ਵੱਲੋਂ ਰਿਹਾਅ ਕੀਤੇ ਜਾਣ ਤੋਂ ਬਾਅਦ ਮੋਰਚੇ ਦੇ ਵਿੱਚ ਪਹੁੰਚੇ ਜੋਗਿੰਦਰ ਸਿੰਘ ਉਗਰਾਹਾ ਨੇ ਕਿਹਾ ਕਿ ਚੰਡੀਗੜ੍ਹ ਜਾਣ ਦਾ ਪ੍ਰੋਗਰਾਮ ਰੱਦ ਕਰਨ ਦਾ ਫੈਸਲਾ ਮਨਜੀਤ ਸਿੰਘ ਧਨੇਰ ਵੱਲੋਂ ਲਿਆ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਚੰਡੀਗੜ੍ਹ ਵਿੱਚ ਮੋਰਚਾ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਦੀਆਂ ਤਿਆਰੀਆਂ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੀ ਯੋਜਨਾ ਵਿੱਚ ਸਫ਼ਲ ਹੋਣ ਤੋਂ ਰੋਕ ਦਿੱਤਾ । ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕਈ ਵੱਡੇ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲੈਣ ਤੋਂ ਇਲਾਵਾ ਪੁਲਿਸ ਨੇ ਉਨ੍ਹਾਂ ਨੂੰ ਘਰ ‘ਚ ਵੀ ਨਜ਼ਰਬੰਦ ਕਰ ਦਿੱਤਾ ਸੀ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਆਪਣੀਆਂ ਸਰਹੱਦਾਂ ਨੂੰ ਸੀਲ ਵੀ ਕਰ ਦਿੱਤੀ। ਚੰਡੀਗੜ੍ਹ ਪੁਲਿਸ ਨੇ 1500 ਦੇ ਕਰੀਬ ਜਵਾਨ ਤਾਇਨਾਤ ਕੀਤੇ। ਇਸ ਤੋਂ ਪਹਿਲਾਂ, ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ 12 ਸੜਕਾਂ ਤੋਂ ਨਾ ਲੰਘਣ ਦੀ ਸਲਾਹ ਦਿੱਤੀ ਸੀ।













