School Holiday 2025: ਹਰਿਆਣਾ ਸਰਕਾਰ ਦੇ ਸਿੱਖਿਆ ਵਿਭਾਗ ਨੇ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਸਬੰਧੀ ਪੱਤਰ ਜਾਰੀ ਕੀਤਾ ਹੈ। ਜਾਰੀ ਹੁਕਮਾਂ ਵਿਚ ਹਰਿਆਣਾ ਦੇ ਸਰਕਾਰੀ ਸਕੂਲਾਂ ਵਿੱਚ 4 ਦਿਨ ਦੀ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਕੂਲ ਸਿੱਖਿਆ ਡਾਇਰੈਕਟੋਰੇਟ ਨੇ ਇਸ ਸਬੰਧੀ ਅਧਿਕਾਰਤ ਪੱਤਰ ਜਾਰੀ ਕੀਤਾ ਹੈ।
ਹਰਿਆਣਾ ਵਿੱਚ ਇਨ੍ਹਾਂ ਛੁੱਟੀਆਂ ਤੋਂ ਇਲਾਵਾ ਐਤਵਾਰ ਅਤੇ ਹੋਰ ਸਰਕਾਰੀ ਛੁੱਟੀਆਂ ਵਾਲੇ ਦਿਨ ਵੀ ਸਕੂਲ ਬੰਦ ਰਹਿਣਗੇ। ਇਹ ਛੁੱਟੀਆਂ ਹਨ 18 ਅਪ੍ਰੈਲ- ਗੁੱਡ ਫਰਾਈਡੇ, 12 ਮਈ– ਬੁੱਧ ਪੂਰਨਿਮਾ, 10 ਅਕਤੂਬਰ – ਕਰਵਾ ਚੌਥ ਅਤੇ 25 ਨਵੰਬਰ – ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ।














