Hukamnama Sri Harmandir Sahib Ji: ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 10 ਮਾਰਚ 2025

93

Hukamnama Sri Harmandir Sahib Ji: ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

सलोकु मः ३ ॥ सतिगुर ते जो मुह फिरे से बधे दुख सहाहि ॥ फिरि फिरि मिलणु न पाइनी जमहि तै मरि जाहि ॥ सहसा रोगु न छोडई दुख ही महि दुख पाहि ॥ नानक नदरी बखसि लेहि सबदे मेलि मिलाहि ॥१॥ मः ३ ॥ जो सतिगुर ते मुह फिरे तिना ठउर न ठाउ ॥ जिउ छुटड़ि घरि घरि फिरै दुहचारणि बदनाउ ॥ नानक गुरमुखि बखसीअहि से सतिगुर मेलि मिलाउ ॥२॥ पउड़ी ॥ जो सेवहि सति मुरारि से भवजल तरि गइआ ॥ जो बोलहि हरि हरि नाउ तिन जमु छडि गइआ ॥ से दरगह पैधे जाहि जिना हरि जपि लइआ ॥ हरि सेवहि सेई पुरख जिना हरि तुधु मइआ ॥ गुण गावा पिआरे नित गुरमुखि भ्रम भउ गइआ ॥७॥

अर्थ: जो मनुष्य सतिगुरू की ओर से मनमुख हैं, वह (अंत में) बँधे दुख सहते हैं, प्रभू को मिल नहीं सकते, बार-बार पैदा होते मरते रहते हैं; उन्हें चिंता का रोग कभी नहीं छोड़ता, सदा दुखी ही रहते है। हे नानक! कृपा-दृष्टि वाला प्रभू अगर उन्हें बख्श ले तो सतिगुरू के शबद के द्वारा उस में मिल जाते हैं।1।जो मनुष्य सतिगुरू से मनमुख हैं उनका ना ठौर ना ठिकाना; वे व्यभचारिन छॅुटड़ स्त्री की भांति हैं, जो घर-घर में बदनाम होती फिरती है। हे नानक! जो गुरू के सन्मुख हो के बख्शे जाते हैं, वे सतिगुरू की संगति में मिल जाते हैं।2। जो मनुष्य सच्चे हरी को सेवते हैं, वे संसार समुंद्र को पार कर लेते हैं; जो मनुष्य हरी का नाम सिमरते हैं, उन्हें जम छोड़ जाता है; जिन्होंने हरी का नाम जपा है, उन्हें दरगाह में आदर मिलता है; (पर) हे हरी! जिन पर तेरी मेहर होती है, वही मनुष्य तेरी भक्ति करते हैं। सतिगुरू के सन्मुख हो के भ्रम और डर दूर हो जाते हैं, (मेहर कर) हे प्यारे! मैं भी सदा तेरे गुण गाऊँ।7