ED ਦਾ ਕਾਂਗਰਸੀ MLA ਸੁਖਪਾਲ ਖਹਿਰਾ ਖਿਲਾਫ ਵੱਡਾ Action, ਪ੍ਰਾਪਰਟੀ ਕੀਤੀ ਅਟੈਚ, ਜਾਣੋ ਪੂਰਾ ਮਾਮਲਾ

43

ED ਵੱਲੋਂ ਸੁਖਪਾਲ ਖਹਿਰਾ ਖਿਲਾਫ ਵੱਡੀ ਐਕਸ਼ਨ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਚੰਡੀਗੜ੍ਹ ਵਾਲੀ ਕੋਠੀ ਅਟੈਚ ਕੀਤੀ ਗਈ ਹੈ। ਦਰਅਸਲ ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਖਿਲਾਫ ਸ਼ਿਕੰਜਾ ਕੱਸਦੀ ਜਾ ਰਹੀ ਹੈ ਉਥੇ ਹੀ ED ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ‘ਤੇ ਸ਼ਿਕੰਜਾ ਕੱਸਿਆ ਹੈ। ਖਹਿਰਾ ‘ਤੇ ED ਵੱਲੋਂ ਇਹ ਕਾਰਵਾਈ ਨਸ਼ਾ ਤਸਕਰ ਨਾਲ ਲੈਣ ਦੇਣ ਨੂੰ ਲੈ ਕੇ ਕੀਤੀ ਗਈ ਦੱਸੀ ਜਾ ਰਹੀ ਹੈ।

ਸੁਖਪਾਲ ਖਹਿਰਾ ਨੇ ED ਦੀ ਕਾਰਵਾਈ ‘ਤੇ ਚੁੱਕੇ ਸਵਾਲ

ਪਰ ਇਸ ਦੇ ਨਾਲ ਹੀ ਦੂਜੇ ਪਾਸੇ ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਕਾਰਵਾਈ ਨੂੰ ਗਲਤ ਠਹਿਰਾਇਆ ਹੈ ਉਨ੍ਹਾਂ ਨੇ ਲਿਖਿਆ ਹੈ ਕਿ ਮੈਨੂੰ ਮੀਡੀਆ ਰਾਹੀਂ ਹੁਣੇ ਪਤਾ ਲੱਗਾ ਹੈ ਕਿ ED ਨੇ ਮੇਰੀ ਚੰਡੀਗੜ੍ਹ ਰਿਹਾਇਸ਼ ਨੂੰ ਅਟੈਚ ਕਰ ਲਿਆ ਹੈ ਜਿਸ ਬਾਰੇ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਮੈਨੂੰ ਇਸ ਬਾਰੇ ED ਜਾਂ ਕਿਸੇ ਹੋਰ ਸਰਕਾਰੀ ਸਰੋਤ ਤੋਂ ਕੋਈ ਨੋਟਿਸ ਨਹੀਂ ਮਿਲਿਆ ਹੈ। ਜੇਕਰ ਖਬਰ ਸਹੀ ਵੀ ਹੈ ਤਾਂ ਮੀਡੀਆ ਨੂੰ ਖਬਰਾਂ ਜਾਰੀ ਕਰਨ ਦੀ ਬਜਾਏ ਮੈਨੂੰ ਸੂਚਿਤ ਕੀਤਾ ਜਾਣਾ ਚਾਹੀਦਾ ਸੀ।

ਇਹ ਮੇਰੀ ਛਵੀ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਤੋਂ ਇਲਾਵਾ ਕੁਝ ਨਹੀਂ ਹੈ, BJP ਦੇਸ਼ ਭਰ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦਾ ਸ਼ਿਕਾਰ ਕਰਨ ਲਈ ED ਦੀ ਦੁਰਵਰਤੋਂ ਕਰ ਰਹੀ ਹੈ – ਖਹਿਰਾ

ED ਵੱਲੋਂ ਸੁਖਪਾਲ ਖਹਿਰਾ ਉੱਤੇ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਦੀ ਚੰਡੀਗੜ੍ਹ ਵਾਲੀ ਕੋਠੀ ਅਟੈਚ ਕੀਤੀ ਗਈ ਹੈ। ਇਸ ਕੋਠੀ ਦੀ ਕੀਮਤ 3 ਕਰੋੜ 82 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸ ਦੌਰਾਨ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਕਾਰਵਾਈ ਨਸ਼ਾ ਤਸਕਰੀ ਦੇ ਸ਼ੱਕੀ ਮਾਮਲੇ ਵਿਚ ਕੀਤੀ ਗਈ ਹੈ। ਇਸ ਦੌਰਾਨ ਸੁਖਪਾਲ ਖਹਿਰਾ ਉੱਤੇ ਨਸ਼ਾ ਤਸਕਰ ਗੁਰਦੇਵ ਸਿੰਘ ਨਾਲ ਲੈਣਦੇਣ ਦੇ ਇਲਜ਼ਾਮ ਹਨ।