ਪੰਜਾਬ ਨੰਬਰਦਾਰ ਯੂਨੀਅਨ ਦਾ ਸੂਬਾ ਪੱਧਰੀ ਸਲਾਨਾ ਸਮਾਗਮ, ਸੂਬੇ ਭਰ ਤੋਂ ਪਹੁੰਚੇ ਨੰਬਰਦਾਰ

39

ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਦੀਵਾਨ ਟੋਡਰ ਮੱਲ ਫਤਿਹਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸੂਬਾ ਪੱਧਰੀ ਸਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਪੰਜਾਬ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਤਰਲੋਚਨ ਸਿੰਘ ਮਾਨ ਬਲੌਂਗੀ, ਪ੍ਰਧਾਨ ਜਰਨੈਲ ਸਿੰਘ ਝਰਮੜੀ, ਰਣ ਸਿੰਘ ਮਹਿਲਾ ਜਨਰਲ ਸਕੱਤਰ,ਭਜਨ ਸਿੰਘ ਮੀਰਪੁਰ ਡੇਰਾਬਸੀ, ਰਾਮ ਸਿੰਘ ਮਿਰਜ਼ਾਪੁਰ, ਪ੍ਰਧਾਨ ਕੁਲਵੰਤ ਸਿੰਘ ਝਾਂਮਪੁਰ, ਨੰਬਰਦਾਰ ਹਰਬੰਸ ਸਿੰਘ ਈਸਰਹੇਲ ਆਦਿ ਸਮੇਤ ਪੰਜਾਬ ਭਰ ਵਿੱਚੋਂ ਵੱਖ-ਵੱਖ ਨੰਬਰਦਾਰ ਯੂਨੀਅਨ ਦੇ ਆਗੂਆਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਰਾਗੀ ਆਕਾਸ਼ਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸਰਬੱਤ ਦੇ ਭਲੇ ਲਈ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੀ ਸ਼ਲਾਘਾ ਕੀਤੀ।

ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਮੁੱਖ ਸਲਾਹਕਾਰ ਕੁਲਵੰਤ ਸਿੰਘ ਝਾਂਮਪੁਰ ਤੇ ਸੂਬਾ ਜਨਰਲ ਸਕੱਤਰ ਹਰਬੰਸ ਸਿੰਘ ਇਸਰਹੇਲ ਨੇ ਦੱਸਿਆ ਕਿ 26 ਮਾਰਚ ਨੂੰ ਪੰਜਾਬ ਨੰਬਰਦਾਰ ਯੂਨੀਅਨ ਦੇ ਮੁੱਖ ਦਫਤਰ ਲਾਂਡਰਾਂ ਵਿਖੇ ਝੰਡਾ ਦਿਵਸ ਮਨਾਇਆ ਜਾ ਰਿਹਾ ਹੈ। ਉਨਾਂ ਸਮੂਹ ਨੰਬਰਦਾਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ। ਪੰਜਾਬ ਭਰ ਵਿੱਚੋਂ ਪਹੁੰਚੇ ਵੱਖ-ਵੱਖ ਆਗੂਆਂ ਨੂੰ ਸਿਰਪਾਓ ਭੇਂਟ ਕਰ ਸਨਮਾਨਿਤ ਕੀਤਾ ਗਿਆ।