ਖਨੌਰੀ ਬਾਰਡਰ ‘ਤੇ ਲੱਗੇ ਕਿਸਾਨਾਂ ਦੇ ਮੋਰਚੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਖਨੌਰੀ ਮੋਰਚੇ ‘ਤੇ ਹਲਚਲ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਖਨੌਰੀ ਮੋਰਚੇ ‘ਤੇ ਕਿਸਾਨਾਂ ਨੇ ਅਨਾਊਂਸਮੈਂਟ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਸਾਡਾ ਧਰਨਾ ਚੁੱਕਣ ਆ ਰਹੀ ਹੈ।
ਪੁਲਿਸ ਦੀਆਂ ਗੱਡੀਆਂ ਨਾਲ ਬੱਸਾਂ ਵੀ ਲਿਆਂਦੀਆਂ ਗਈਆਂ ਹਨ। ਇਸਦੇ ਨਾਲ ਹੀ ਖਨੌਰੀ ਬਾਰਡਰ ‘ਤੇ ਇੰਟਰਨੈੱਟ ਵੀ ਬੰਦ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ। ਖਨੌਰੀ ਬਾਰਡਰ ਦੇ ਨੇੜਲੇ ਇਲਾਕਿਆਂ ‘ਚ ਭਾਰੀ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ।













