ਪਟਿਆਲਾ ਵਿਚ ਇੰਟਰਨੈੱਟ ਸੇਵਾਵਾਂ ਬਾਰੇ ਵੱਡੀ ਖਬਰ…

41

ਪੰਜਾਬ ਪੁਲਿਸ ਨੇ ਕੱਲ੍ਹ ਪਟਿਆਲਾ ਜ਼ਿਲ੍ਹੇ ’ਚ ਪੈਂਦੇ ਸ਼ੰਭੂ ਅਤੇ ਢਾਬੀ ਗੁੱਜਰਾਂ ਬਾਰਡਰਾਂ ’ਤੇ 13 ਮਹੀਨਿਆਂ ਤੋਂ ਮੋਰਚੇ ਲਾ ਕੇ ਬੈਠੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋਵੇਂ ਬਾਰਡਰ ਖਾਲੀ ਕਰਵਾ ਲਏ। ਇਸ ਪਿੱਛੋਂ ਅੱਜ ਸ਼ੰਭੂ ਬਾਰਡਰ ਖੋਲ੍ਹ ਦਿੱਤਾ ਗਿਆ ਹੈ।

ਇਥੇ ਆਵਾਜਾਈ ਬਹਾਲ ਕਰ ਦਿੱਤੀ ਗਈ ਹੈ। ਉਧਰ, ਪਟਿਆਲਾ ਜਿਲ੍ਹੇ ਦੇ ਕੁਝ ਇਲਾਕਿਆਂ ਵਿਚ ਲਗਾਈ ਗਈ ਇੰਟਰਨੈੱਟ ਪਾਬੰਦੀ ਹਟਾ ਦਿੱਤੀ ਗਈ ਹੈ। ਕਿਸਾਨਾਂ ਦੇ ਅੰਦੋਲਨ ਦੀ ਰੌਸ਼ਨੀ ਵਿਚ ਸੰਗਰੂਰ ਜ਼ਿਲ੍ਹੇ ਵਿਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ। ਪਟਿਆਲਾ ਤੇ ਨਾਲ ਲੱਗਦੇ ਇਲਾਕਿਆਂ ਵਿਚ ਬੁੱਧਵਾਰ ਸ਼ਾਮ ਤੋਂ ਹੀ ਇੰਟਰਨੈੱਟ ਬੰਦ ਸੀ, ਜੋ ਹੁਣ ਬਹਾਲ ਕਰ ਦਿੱਤਾ ਗਿਆ ਹੈ।