ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ‘ਤੇ ਵਿਦਿਆਰਥੀਆਂ ਨੇ ਰੈਲੀ ਕੱਢ ਕੇ ਲੋਕਾਂ ਨੂੰ ਕੀਤਾ ਜਾਗਰੂਕ

38

ਦੇਸ਼ ਦੀ ਆਜ਼ਾਦੀ ਦੇ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਦਾ ਸ਼ਹੀਦੀ ਦਿਵਸ ਕੱਲ੍ਹ ਨੂੰ ਪੂਰੇ ਦੇਸ਼ ਵਿੱਚ ਮਨਾਇਆ ਜਾਵੇਗਾ। ਸਮਾਨਾ ਦੇ ਵੱਖ ਵੱਖ ਪਿੰਡਾਂ ਦੇ ਵਿੱਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਨੌਜਵਾਨ ਪੀੜੀ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦੇਣ ਦੇ ਲਈ ਰੈਲੀ ਕੱਢੀ ਗਈ। ਉਹਨਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ। ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਦੱਸੇ ਹੋਏ ਮਾਰਗ ਉੱਤੇ ਚੱਲਣਾ ਚਾਹੀਦਾ ਹੈ।