ਅਦਾਲਤ ਵੱਲੋਂ ਜਗਤਾਰ ਸਿੰਘ ਤਾਰਾ ਤੇ ਰਮਨਦੀਪ ਸਿੰਘ ਗੋਲਡੀ ਬਰੀ

36

ਅਦਾਲਤ ਨੇ ਆਰ.ਐਸ.ਐਸ. ਦੇ ਆਗੂ ਰੁਲਦਾ ਸਿੰਘ ਦੇ ਕਤਲ ਕੇਸ ਵਿਚ ਜਗਤਾਰ ਸਿੰਘ ਤਾਰਾ ਤੇ ਰਮਨਦੀਪ ਸਿੰਘ ਗੋਲਡੀ ਨੂੰ ਬਰੀ ਕਰ ਦਿੱਤਾ ਹੈ। ਇਹ ਫੈਸਲਾ ਪਟਿਆਲਾ ਦੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਿੰਦਰ ਕੌਰ ਸਿੱਧੂ ਦੀ ਅਦਾਲਤ ਵੱਲੋਂ ਸੁਣਾਇਆ ਗਿਆ ਹੈ।

ਚੇਤੇ ਰਹੇ, ਰੁਲਦਾ ਸਿੰਘ ਰਾਸ਼ਟਰੀ ਸਿੱਖ ਸੰਗਤ ਦਾ ਸੂਬਾਈ ਪ੍ਰਧਾਨ ਸੀ। 2009 ਵਿਚ ਪਟਿਆਲਾ ਦੀ ਅਨਾਜ ਮੰਡੀ ਵਿਚ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ।
ਜਗਤਾਰ ਤਾਰਾ ਅਤੇ ਗੋਲਡੀ ਦੇ ਖਿਲਾਫ ਇਸ ਕੇਸ ਵਿਚ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਸਨ, ਪਰ ਅੱਜ ਇਹ ਦੋਵੇਂ ਵੀ ਇਨ੍ਹਾਂ ਦੋਸ਼ਾਂ ਤੋਂ ਬਰੀ ਹੋ ਗਏ ਹਨ।