Weather Alert: 1 ਤੋਂ 4 ਅਪ੍ਰੈਲ ਤੱਕ ਭਾਰੀ ਮੀਂਹ ਤੇ ਗੜੇਮਾਰੀ, ਇਨ੍ਹਾਂ ਜਿਲ੍ਹਿਆਂ ਉਤੇ ਪਵੇਗੀ ਵੱਧ ਮਾਰ

39

ਇਸ ਸਮੇਂ ਉੱਤਰੀ ਭਾਰਤ ਵਿਚ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ। ਦਿੱਲੀ-ਐਨਸੀਆਰ ਸਮੇਤ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਗਰਮੀ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ।ਦੂਜੇ ਪਾਸੇ ਅੱਜ ਯਾਨੀ 1 ਅਪ੍ਰੈਲ ਨੂੰ ਦੇਸ਼ ਦੇ ਦੱਖਣੀ, ਪੂਰਬੀ ਅਤੇ ਪੱਛਮੀ ਹਿੱਸਿਆਂ ‘ਚ ਭਾਰੀ ਬਾਰਿਸ਼ ਹੋਵੇਗੀ। ਗੁਜਰਾਤ ‘ਚ ਕੁਝ ਥਾਵਾਂ ਉਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਇੰਨਾ ਹੀ ਨਹੀਂ ਮੌਸਮ ਵਿਭਾਗ ਨੇ ਕੁਝ ਥਾਵਾਂ ਉਤੇ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਅਪ੍ਰੈਲ ਦਾ ਮਹੀਨਾ ਆਮ ਤੌਰ ਉਤੇ ਫ਼ਸਲਾਂ ਦੀ ਕਟਾਈ ਲਈ ਜਾਣਿਆ ਜਾਂਦਾ ਹੈ। ਅਜਿਹੇ ‘ਚ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਲਈ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਦੱਸਿਆ ਗਿਆ ਕਿ 1 ਤੋਂ 4 ਅਪ੍ਰੈਲ ਤੱਕ ਕਰਨਾਟਕ, ਮਹਾਰਾਸ਼ਟਰ ਅਤੇ ਤਾਮਿਲਨਾਡੂ ਸਮੇਤ ਦੇਸ਼ ਦੇ ਹੇਠਲੇ ਹਿੱਸਿਆਂ ‘ਚ ਵੀ ਇਸੇ ਤਰ੍ਹਾਂ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।

ਕਿਸਾਨਾਂ ਦੀਆਂ ਮੁਸ਼ਕਲਾਂ ਵਧਣਗੀਆਂ
ਝਾਰਖੰਡ, ਗੁਜਰਾਤ, ਮਹਾਰਾਸ਼ਟਰ ਅਤੇ ਕਰਨਾਟਕ ਸਮੇਤ ਤਾਮਿਲਨਾਡੂ ਅਤੇ ਕੇਰਲ ‘ਚ ਕੁਝ ਥਾਵਾਂ ਉਤੇ ਲਗਾਤਾਰ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਇਸ ਸਮੇਂ ਵਾਢੀ ਦੌਰਾਨ ਮੀਂਹ ਕਾਰਨ ਭਾਰੀ ਨੁਕਸਾਨ ਹੋਣ ਦਾ ਡਰ ਹੈ। ਆਈ.ਐਮ.ਡੀ. ਨੇ 1 ਤੋਂ 4 ਅਪ੍ਰੈਲ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ 45-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਅਤੇ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਕੁਝ ਇਲਾਕਿਆਂ ਵਿੱਚ ਗੜੇਮਾਰੀ ਦੀ ਵੀ ਸੰਭਾਵਨਾ ਹੈ, ਜਿਸ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ।

ਛੱਤੀਸਗੜ੍ਹ ਤੋਂ ਦੱਖਣੀ ਤਾਮਿਲਨਾਡੂ ਤੱਕ ਘੱਟ ਦਬਾਅ ਵਾਲਾ ਖੇਤਰ
ਮੌਸਮ ਵਿਭਾਗ ਮੁਤਾਬਕ ਵੱਖ-ਵੱਖ ਮੌਸਮ ਪ੍ਰਣਾਲੀਆਂ ਦੇ ਸਰਗਰਮ ਹੋਣ ਕਾਰਨ ਕਈ ਰਾਜਾਂ ‘ਚ ਵੱਖ-ਵੱਖ ਤਰ੍ਹਾਂ ਦੀਆਂ ਮੌਸਮੀ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਦੱਖਣੀ ਤਾਮਿਲਨਾਡੂ ਅਤੇ ਦੱਖਣ-ਪੂਰਬੀ ਬੰਗਾਲ ਦੀ ਖਾੜੀ ਉੱਤੇ ਚੱਕਰਵਾਤੀ ਸਰਕੂਲੇਸ਼ਨ ਜਾਰੀ ਹੈ, ਜਦੋਂ ਕਿ ਇੱਕ ਘੱਟ ਦਬਾਅ ਵਾਲਾ ਖੇਤਰ ਦੱਖਣੀ ਛੱਤੀਸਗੜ੍ਹ ਤੋਂ ਦੱਖਣੀ ਤਾਮਿਲਨਾਡੂ ਤੱਕ ਫੈਲਿਆ ਹੋਇਆ ਹੈ। ਉੱਤਰ-ਪੂਰਬੀ ਅਸਾਮ ਵਿਚ ਵੀ ਇੱਕ ਚੱਕਰਵਾਤੀ ਸਰਕੂਲੇਸ਼ਨ ਸਰਗਰਮ ਹੈ, ਜਿਸ ਕਾਰਨ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ 24 ਘੰਟਿਆਂ ਵਿਚ ਉੱਤਰੀ ਕਰਨਾਟਕ ਅਤੇ ਦੱਖਣੀ ਮੱਧ ਮਹਾਰਾਸ਼ਟਰ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ, ਜਦੋਂ ਕਿ ਗੰਗਾ ਪੱਛਮੀ ਬੰਗਾਲ ਵਿਚ ਗਰਮੀ ਦੀ ਲਹਿਰ ਬਰਕਰਾਰ ਰਹੀ।

ਉੱਤਰੀ ਭਾਰਤ ਵਿੱਚ ਸਖ਼ਤ ਗਰਮੀ
ਅੱਜ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਅਸਾਮ ਵਿੱਚ ਉੱਤਰ-ਪੱਛਮੀ ਦਿਸ਼ਾ ਤੋਂ ਤੇਜ਼ ਧੂੜ ਭਰੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ। ਦਿੱਲੀ-ਐਨਸੀਆਰ ਸਮੇਤ ਉੱਤਰ-ਪੱਛਮੀ ਭਾਰਤ ਵਿੱਚ ਤਾਪਮਾਨ ਵਿੱਚ ਹੌਲੀ-ਹੌਲੀ ਵਾਧਾ ਹੋਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਕੇਰਲ ਅਤੇ ਕਰਨਾਟਕ ਦੇ ਦੱਖਣੀ ਤੱਟੀ ਖੇਤਰਾਂ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। ਇੜੀਸਾ ‘ਚ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਲੋਕਾਂ ਦੀ ਹਾਲਤ ਤਰਸਯੋਗ ਹੈ।