ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਵੱਲੋਂ ਲੁਧਿਆਣਾ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ : ਰਾਜੇਵਾਲ, ਲੱਖੋਵਾਲ

40
Ludhiana, India – February 20, 2024: Farmers Union members sitting on protest demonstrations at Ladhowal Toll Plaza, against the Center Government in Ludhiana on Tuesday, February 20, 2024. (Photo by Manish/Hindustan Times)

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਲੁਧਿਆਣਾ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜਬਰ ਵਿਰੋਧੀ ਰੋਸ ਪ੍ਰਦਰਸ਼ਨ ਕੀਤਾ ਗਿਆ।ਕਿਸਾਨ ਮੰਗ ਕਰ ਰਹੇ ਸਨ ਕਿ ਪਿਛਲੇ ਦਿਨਾਂ ਵਿੱਚ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਚੱਲ ਰਹੇ ਅੰਦੋਲਨ ਨੂੰ ਪੁਲਿਸ ਦੇ ਜੋਰ ਨਾਲ ਦਬਾਇਆ ਜਾ ਰਿਹਾ ਹੈ। ਜਿਸ ਦੇ ਸਿੱਟੇ ਵਜੋਂ ਲੋਕਾਂ ਦੇ ਜਮਹੂਰੀ ਹੱਕਾਂ ਉੱਪਰ ਡਾਕਾ ਮਾਰ ਕੇ ਉਨਾਂ ਨੂੰ ਘਰਾਂ ਅਤੇ ਜੇਲਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ। ਜਿਸ ਦੇ ਵਿਰੋਧ ਵਿੱਚ ਅੱਜ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫਤਰ ਦੇ ਸਾਹਮਣੇ ਂ ਇਕੱਠੇ ਹੋ ਕੇ ਜਿੱਥੇ ਸਰਕਾਰ ਵਿਰੁੱਧ ਜਬਰਦਸਤ ਨਾਅਰੇਬਾਜ਼ੀ ਕੀਤੀ। ਇਸ ਮੌਕੇ ਤੇ ਉਹਨਾਂ ਆਖਿਆ ਕਿ ਅੰਦੋਲਨਕਾਰੀ ਕਿਸਾਨਾਂ ਨੂੰ ਮੀਟਿੰਗ ਲਈ ਸੱਦ ਕੇ ਗ੍ਰਿਫਤਾਰ ਕਰਨ ਦੀ ਕਿਸੇ ਪਾਸੇ ਵੀ ਉਦਾਹਰਣ ਨਹੀਂ ਮਿਲਦੀ। ਜਿਸ ਕਾਰਨ ਕੇਂਦਰ ਤੇ ਪੰਜਾਬ ਦੀ ਸੂਬਾ ਸਰਕਾਰ ਨੇ ਆਪਣੀ ਭਰੋਸੇਯੋਗਤਾ ਗਵਾ ਲਈ ਹੈ। ਇਸ ਮੌਕੇ ਤੇ ਪੰਜਾਬ ਦੇ ਗਵਰਨਰ ਨੂੰ ਭੇਜੇ ਮੰਗ ਪੱਤਰ ਰਾਹੀਂ ਕਿਸਾਨਾਂ ਨੇ ਮੰਗ ਕੀਤੀ ਕਿ ਪੁਲਿਸ ਵੱਲੋਂ ਵਰਤੀ ਜਾ ਰਹੀ ਅੰਨੀ ਤਾਕਤ ਨੂੰ ਨੱਥ ਪਾ ਕੇ ਲੋਕਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕਾਂ ਨੂੰ ਬਹਾਲ ਕੀਤਾ ਜਾਵੇ। ਗ੍ਰਿਫਤਾਰ ਕੀਤੇ ਜਾਂ ਜੇਲ੍ਹਾਂ ਵਿੱਚ ਬੰਦ ਸਾਰੇ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾ ਕੀਤਾ ਜਾਵੇ। ਕਿਸਾਨਾਂ ਦੇ ਟਰੈਕਟਰ ਟਰਾਲੀਆਂ ਸਮੇਤ ਸਾਰਾ ਸਾਜੋ ਸਮਾਨ ਵਾਪਸ ਕੀਤਾ ਜਾਵੇ। ਨੁਕਸਾਨੇ ਗਏ ਜਾਂ ਚੋਰੀ ਹੋਏ ਸਮਾਨ ਦੀ ਭਰ ਪਾਈ ਪੰਜਾਬ ਸਰਕਾਰ ਵੱਲੋਂ ਪੂਰੀ ਕੀਤੀ ਜਾਵੇ। ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕਰ ਮੁਕਤ ਵਪਾਰ ਸਮਝੌਤੇ ਦੀ ਚੱਲ ਰਹੀ ਗੱਲਬਾਤ ਨੂੰ ਰੋਕਣ ਦੀ ਮੰਗ ਵੀ ਕੀਤੀ ਗਈ। ਉਹਨਾਂ ਆਖਿਆ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਤੁਰੰਤ ਲਾਗੂ ਕਰੇ ਅਤੇ ਰਹਿੰਦੀਆਂ ਮੰਗਾਂ ਨੂੰ ਜਲਦੀ ਮੰਨੇ। ਕਿਸਾਨਾਂ ਲਈ ਉਹਨਾਂ ਦੀਆਂ ਫਸਲਾਂ ਦੇ ਲਾਹੇਵੰਦ ਭਾਅ ਦੇਣ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਆਖਿਆ ਕਿ ਜੇ ਪੰਜਾਬ ਤੇ ਕੇਂਦਰ ਸਰਕਾਰ ਨੇ ਉਹਨਾਂ ਦੀ ਗੱਲ ਨਾ ਸੁਣੀ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਦੇਸ਼ ਭਰ ਵਿੱਚ ਵੱਡਾ ਅੰਦੋਲਨ ਸ਼ੁਰੂ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂਆਂ ਕਰਮਵਾਰ ਬਲਵੀਰ ਸਿੰਘ ਰਾਜੇਵਾਲ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਆਖਿਆ ਕਿ ਇਸ ਸਮੇਂ ਦੀ ਸਭ ਤੋਂ ਕੱਟੜ ਬੇਈਮਾਨ ਸਰਕਾਰ ਸਾਬਤ ਹੋਈ ਹੈ।ਜਿਸ ਨੇ ਕਿਸਾਨ ਦੀਆਂ ਮੰਗਾਂ ਤੇ ਵਿਚਾਰ ਤਾਂ ਕੀ ਕਰਨਾ ਸੀ ਉਲਟਾਂ ਕਿਸਾਨਾਂ ਨੂੰ ਮੀਟਿੰਗ ਤੇ ਸੱਦ ਕੇ ਗ੍ਰਿਫਤਾਰ ਕਰ ਲਿਆ। ਉਹਨਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੀ ਲੋਕ ਵਿਰੋਧੀ ਕਾਰਵਾਈ ਭੁੱਲਣਗੇ ਨਹੀਂ। ਅੱਜ ਦੇ ਰੋਸ ਪ੍ਰਦਰਸ਼ਨ ਤੋਂ ਬਾਅਦ ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਗਵਰਨਰ ਨੂੰ ਮੰਗ ਪੱਤਰ ਵੀ ਭੇਜਿਆ।