ਹੁਸ਼ਿਆਰਪੁਰ ‘ਚ ਗੁਰਪਤਵੰਤ ਸਿੰਘ ਪੰਨੂ ਖਿਲਾਫ਼ ਬੀਜੇਪੀ ਦਾ ਰੋਸ, ਪੁਤਲਾ ਫੂਕਿਆ

29

ਬੀਤੇ ਦਿਨ ਫਿਲੌਰ ਦੇ ਪਿੰਡ ਨੰਗਲ ‘ਚ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਦੇ ਬਾਹਰ ਲੱਗੇ ਸ਼ੀਸ਼ੇ ‘ਤੇ ਖਾਲਿਸਤਾਨੀ ਨਾਅਰੇ ਲਿਖੇ ਜਾਣ ਤੋਂ ਬਾਅਦ, ਜਿੱਥੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ, ਦੂਜੇ ਪਾਸੇ ਅੱਜ ਹੁਸ਼ਿਆਰਪੁਰ ‘ਚ ਬੀਜੇਪੀ ਵਰਕਰਾਂ ਵੱਲੋਂ ਮਿਨੀ ਸਕੱਤਰੇਤਦੇ ਬਾਹਰ ਤਿੱਖਾ ਰੋਸ ਪ੍ਰਗਟ ਕੀਤਾ ਗਿਆ।

ਪ੍ਰਦਰਸ਼ਨ ਦੌਰਾਨ ਬੀਜੇਪੀ ਵਰਕਰਾਂ ਨੇ ਗੁਰਪਤਵੰਤ ਸਿੰਘ ਪੰਨੂ ਦਾ ਪੁਤਲਾ ਫੂਕਿਆ ਅਤੇ ਖਿਲਾਫ਼ ਨਾਅਰੇਬਾਜ਼ੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਵਿਦੇਸ਼ ‘ਚ ਬੈਠ ਕੇ ਪੰਜਾਬ ਦੀ ਅਮਨ-ਸ਼ਾਂਤੀ ਖਰਾਬ ਕਰਨ ਵਾਲਾ ਪੰਨੂ ਇੱਕ ਅੱਤਵਾਦੀ ਹੈ, ਜੋ ਪੰਜਾਬ ਦਾ ਭਾਈਚਾਰਕ ਮਾਹੌਲ ਵਿਗਾੜਨ ਦੀ ਕੋਸ਼ਿਸ਼ ਕਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪੰਨੂ ਵੱਲੋਂ 14 ਅਪ੍ਰੈਲ ਨੂੰ ਪੰਜਾਬ ‘ਚ ਲੱਗੇ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਗਈ ਹੈ, ਜੋ ਕਿ ਬਿਲਕੁਲ ਬਰਦਾਸ਼ਤਯੋਗ ਨਹੀਂ। ਬੀਜੇਪੀ ਆਗੂਆਂ ਨੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਪੰਜਾਬ ‘ਚ ਅਮਨ-ਸ਼ਾਂਤੀ ਨੌਹਰਨ ਲਈ ਪੰਨੂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।