ਭਾਰਤ ਵਿਚ 22 ਲੱਖ ਡਰਾਈਵਰਾਂ ਦੀ ਘਾਟ; ਨਿਤਿਨ ਗਡਕਰੀ ਨੇ ਕਰ ਦਿੱਤਾ ਵੱਡਾ ਐਲਾਨ…

42

ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਵੀਰਵਾਰ ਨੂੰ ਲੋਕ ਸਭਾ ਨੂੰ ਦੱਸਿਆ ਕਿ ਭਾਰਤ ਵਿੱਚ 22 ਲੱਖ ਹੁਨਰਮੰਦ ਡਰਾਈਵਰਾਂ ਦੀ ਭਾਰੀ ਕਮੀ ਹੈ। ਉਨ੍ਹਾਂ ਕਿਹਾ ਕਿ ਡਰਾਈਵਰਾਂ ਨੂੰ ਸਿਖਲਾਈ ਦੇਣ ਲਈ ਢੁਕਵੀਂ ਸਹੂਲਤ ਨਾ ਮਿਲਣ ਕਾਰਨ ਸੜਕ ਹਾਦਸਿਆਂ ਦੀ ਗਿਣਤੀ ਵਧ ਰਹੀ ਹੈ।

ਸਿਖਲਾਈ ਸੰਸਥਾ ਦੀ ਯੋਜਨਾ
ਲੋਕ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਗਡਕਰੀ ਨੇ ਕਿਹਾ ਕਿ ਕੇਂਦਰ ਨੇ ਡਰਾਈਵਰਾਂ ਲਈ ਸਿਖਲਾਈ ਸੰਸਥਾਵਾਂ ਸਥਾਪਤ ਕਰਨ ਲਈ 4,500 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਹੈ। ਜਿਸ ਤਹਿਤ ਦੇਸ਼ ਭਰ ਵਿੱਚ ਡਰਾਈਵਿੰਗ ਸਿਖਲਾਈ ਸੰਸਥਾਨ ਸਥਾਪਿਤ ਕੀਤੇ ਜਾਣਗੇ। ਇਸ ਯੋਜਨਾ ਨੂੰ ਪੜਾਅਵਾਰ ਲਾਗੂ ਕੀਤਾ ਜਾਵੇਗਾ ਅਤੇ ਇਸ ਦੇ ਤਹਿਤ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 1,600 ਡਰਾਈਵਿੰਗ ਸਿਖਲਾਈ ਸੰਸਥਾਨ ਖੋਲ੍ਹੇ ਜਾਣਗੇ।

ਲੋਕ ਸਭਾ ’ਚ ਪ੍ਰਸ਼ਨ ਕਾਲ ਦੌਰਾਨ ਗਡਕਰੀ ਨੇ ਕਿਹਾ ਕਿ ਡਰਾਈਵਰਾਂ ਲਈ ਸਿਖਲਾਈ ਸੰਸਥਾਵਾਂ ਸਥਾਪਤ ਕਰਨ ਲਈ 4500 ਕਰੋੜ ਰੁਪਏ ਦੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਬੈਂਕ ਦੀ ਰਿਪੋਰਟ ਅਨੁਸਾਰ ਭਾਰਤ ਅੰਦਰ 22 ਲੱਖ ਡਰਾਈਵਰਾਂ ਦੀ ਘਾਟ ਹੈ।

ਉਨ੍ਹਾਂ ਕਿਹਾ ਕਿ ਸੜਕੀ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਨੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਡਰਾਈਵਰਾਂ ਲਈ 1600 ਸਿਖਲਾਈ ਸੰਸਥਾਵਾਂ ਪੜਾਅਵਾਰ ਖੋਲ੍ਹਣ ਲਈ 4500 ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 60 ਲੱਖ ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਹਰ ਸਾਲ ਸੜਕ ਹਾਦਸਿਆਂ ’ਚ 1.8 ਲੋਕਾਂ ਦੀ ਮੌਤ ਹੁੰਦੀ ਹੈ।

ਵਿਸ਼ਵ ਬੈਂਕ ਦੀ ਰਿਪੋਰਟ
ਵਿਸ਼ਵ ਬੈਂਕ ਦੀ ਰਿਪੋਰਟ ਮੁਤਾਬਕ ਭਾਰਤ ਵਿੱਚ 22 ਲੱਖ ਡਰਾਈਵਰਾਂ ਦੀ ਕਮੀ ਹੈ। ਗਡਕਰੀ ਨੇ ਕਿਹਾ ਕਿ ਇਸ ਘਾਟ ਕਾਰਨ ਸੜਕ ਹਾਦਸੇ ਵਧ ਰਹੇ ਹਨ ਅਤੇ ਹਰ ਸਾਲ ਕਰੀਬ 1.8 ਲੱਖ ਲੋਕ ਆਪਣੀ ਜਾਨ ਗੁਆ ​​ਲੈਂਦੇ ਹਨ। ਇਨ੍ਹਾਂ ਵਿੱਚੋਂ ਬਹੁਤ ਸਾਰੇ ਹਾਦਸੇ ਅਜਿਹੇ ਡਰਾਈਵਰਾਂ ਕਾਰਨ ਹੁੰਦੇ ਹਨ ਜਿਨ੍ਹਾਂ ਨੇ ਸਹੀ ਸਿਖਲਾਈ ਨਹੀਂ ਲਈ ਹੈ।