ਰਿਸ਼ਵਤ ਲੈਣ ਦੇ ਦੋਸ਼ ਵਿਚ ਇਕ ਐਚਐਸਓ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲਾ ਹਰਿਆਣਾ ਦੇ ਕੈਥਲ ਦਾ ਹੈ, ਜਿੱਥੇ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ ਗੂਹਲਾ ਥਾਣੇ ਦੇ ਐਸਐਚਓ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਐਸਐਚਓ ਨੇ ਪੁਲਿਸ ਕੇਸ ਨੂੰ ਖਾਰਜ ਕਰਨ ਲਈ 30 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ।
ਪੀੜਤ ਓਮਪ੍ਰਕਾਸ਼ ਨੇ ਇਸ ਦੀ ਸ਼ਿਕਾਇਤ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੂੰ ਕੀਤੀ ਅਤੇ ਇਸ ਤੋਂ ਬਿਊਰੋ ਦੀ ਟੀਮ ਨੇ ਸ਼ੁੱਕਰਵਾਰ ਨੂੰ ਕਾਰਵਾਈ ਕਰਦੇ ਹੋਏ ਗੂਹਲਾ ਥਾਣੇ ਦੇ ਐਸਐਚਓ ਰਾਮਪਾਲ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਜਾਣਕਾਰੀ ਅਨੁਸਾਰ ਇਹ ਕਾਰਵਾਈ ਡਿਊਟੀ ਮੈਜਿਸਟ੍ਰੇਟ ਵਰੁਣ ਕਾਂਸਲ (ਪੀਡਬਲਿਊਡੀ ਐਕਸੀਅਨ) ਦੀ ਨਿਗਰਾਨੀ ਹੇਠ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਕੁੱਟਮਾਰ ਦੇ ਕੇਸ ਨੂੰ ਰੱਦ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਐਸਐਚਓ ਪਹਿਲਾਂ ਹੀ 20 ਹਜ਼ਾਰ ਰੁਪਏ ਲੈ ਚੁੱਕਾ ਸੀ। ਚੀਕਾ ਥਾਣੇ ਦੇ ਇੰਚਾਰਜ ਤੇ ਡੀਐਸਪੀ ਉਤੇ ਵੀ ਰਿਸ਼ਵਤਖੋਰੀ ਦੇ ਦੋਸ਼ ਲੱਗੇ ਹਨ। ਫਿਲਹਾਲ ਟੀਮ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇੰਸਪੈਕਟਰ ਸੂਬਾ ਸਿੰਘ ਸੈਣੀ ਨੇ ਦੱਸਿਆ ਕਿ ਇਹ ਸ਼ਿਕਾਇਤ ਓਮ ਪ੍ਰਕਾਸ਼ ਨਾਂ ਦੇ ਵਿਅਕਤੀ ਨੇ ਦਿੱਤੀ ਸੀ। ਉਸ ਨੇ ਦੱਸਿਆ ਕਿ ਐਸ.ਐਚ.ਓ ਨੇ ਕੇਸ ਨੂੰ ਖਾਰਜ ਕਰਨ ਲਈ ਰਿਸ਼ਵਤ ਮੰਗੀ ਸੀ ਅਤੇ ਕੁੱਲ 50,000 ਰੁਪਏ ਦੀ ਮੰਗ ਕੀਤੀ ਗਈ ਸੀ।
ਡੇਢ ਸਾਲ ਪੁਰਾਣੇ ਕੇਸ ਵਿੱਚ ਫਸਾਇਆ ਗਿਆ ਸੀ
ਸ਼ਿਕਾਇਤਕਰਤਾ ਓਮਪ੍ਰਕਾਸ਼ ਨੇ ਦੱਸਿਆ ਕਿ ਡੇਢ ਸਾਲ ਪਹਿਲਾਂ ਚੋਰ ਸਾਡੇ ਘਰ ਦਾਖਲ ਹੋਏ ਸਨ। ਮੈਨੂੰ ਸੁਰੱਖਿਆ ਵੀ ਮਿਲੀ ਹੋਈ ਹੈ। ਮੇਰੇ ਉਤੇ ਪਹਿਲਾਂ ਵੀ ਹਮਲੇ ਹੋ ਚੁੱਕੇ ਹਨ। ਇਸ ਦੌਰਾਨ ਚੋਰਾਂ ਨਾਲ ਹੱਥੋਪਾਈ ਹੋ ਗਈ ਅਤੇ ਜਦੋਂ ਉਹ ਕੰਧ ਟੱਪ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸੀ। ਉਹ ਡਿੱਗ ਗਿਆ ਅਤੇ ਉਸ ਦਾ ਹੱਥ ਟੁੱਟ ਗਿਆ। ਇਸ ਦੌਰਾਨ ਮੈਂ 112 ਉਤੇ ਕਾਲ ਕੀਤੀ। ਬਾਅਦ ‘ਚ ਮੇਰੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਅਤੇ ਉਸ ਦਾ ਕੇਸ ਖਾਰਜ ਕਰਨ ਦੇ ਬਦਲੇ ਪੈਸੇ ਦੀ ਮੰਗ ਕੀਤੀ ਗਈ। ਇਸ ਦੌਰਾਨ ਡੀ.ਐਸ.ਪੀ. ਵੱਲੋਂ ਮੈਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਇਨ੍ਹਾਂ ਵਿਅਕਤੀਆਂ ਨੇ ਮੇਰੇ ਕੋਲੋਂ 1 ਲੱਖ ਰੁਪਏ ਲੈ ਲਏ। ਤਿੰਨ ਦਿਨ ਪਹਿਲਾਂ ਉਸ ਨੇ ਮੇਰੇ ਤੋਂ 20 ਹਜ਼ਾਰ ਰੁਪਏ ਲਏ ਸਨ ਅਤੇ ਇਸ ਦੀ ਰਿਕਾਰਡਿੰਗ ਵੀ ਮੌਜੂਦ ਹੈ। ਡੇਢ ਸਾਲ ਪਹਿਲਾਂ ਰਾਮਪਾਲ ਮੇਰੇ ਕੇਸ ਦਾ ਆਈਓ ਸੀ ਅਤੇ ਹੁਣ ਉਹ ਐਸਐਚਓ ਬਣ ਗਿਆ ਹੈ।













