LPG gas cylinder: ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਕੇਂਦਰ ਸਰਕਾਰ ਨੇ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ। ਤਾਜ਼ਾ ਫੈਸਲੇ ਵਿਚ ਸਰਕਾਰ ਨੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 50 ਰੁਪਏ ਵਾਧਾ ਕੀਤਾ ਹੈ। ਹੁਣ ਘਰੇਲੂ ਗੈਸ ਸਿਲੰਡਰ ਦੀ ਕੀਮਤ 803 ਰੁਪਏ ਤੋਂ ਵਧ ਕੇ 853 ਰੁਪਏ ਹੋ ਗਈ ਹੈ। ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਵੀ ₹ 500 ਤੋਂ ਵਧਾ ਕੇ ₹ 550 ਕਰ ਦਿੱਤੀ ਗਈ ਹੈ। ਇਸ ਵਾਧੇ ਨਾਲ ਦੇਸ਼ ਭਰ ਦੇ ਕਰੋੜਾਂ ਖਪਤਕਾਰਾਂ ਨੂੰ ਪ੍ਰਭਾਵਤ ਹੋਵੇਗਾ।
ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਹੈ ਕਿ ਸਰਕਾਰ ਨੇ ਉਜਵਲਾ ਅਤੇ ਗੈਰ-ਉਜਵਲਾ ਸਿਲੰਡਰਾਂ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਸਿਲੰਡਰ ਵਾਧਾ ਕਰਨ ਦਾ ਫੈਸਲਾ ਕੀਤਾ ਹੈ।
ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 2 ਰੁਪਏ ਵਧਾ ਦਿੱਤੀ। ਮਾਲੀਆ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਰਕਾਰ ਵੱਲੋਂ ਜਾਰੀ ਇਕ ਅਧਿਕਾਰਤ ਹੁਕਮ ਦੇ ਅਨੁਸਾਰ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਹੁਕਮਾਂ ਅਨੁਸਾਰ ਕਿਹਾ ਗਿਆ ਹੈ ਕਿ ਪੈਟਰੋਲ ’ਤੇ ਐਕਸਾਈਜ਼ ਡਿਊਟੀ 13 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ’ਤੇ 10 ਰੁਪਏ ਕਰ ਦਿੱਤੀ ਗਈ ਹੈ।













