ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ` ਤਹਿਤ 2000 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ।
ਇੱਥੇ ਅਤਿ-ਆਧੁਨਿਕ ‘ਸਕੂਲ ਆਫ਼ ਐਮੀਨੈਂਸ’ ਦਾ ਨਵਾਂ ਬਲਾਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦੇਣ ਨਾਲ ਹੁਣ ਮਾਪਿਆਂ ਦੀ ਇੱਛਾ ਹੋਵੇਗੀ ਕਿ ਉਨ੍ਹਾਂ ਦਾ ਬੱਚਾ ਸਰਕਾਰੀ ਸਕੂਲ ਵਿੱਚੋਂ ਤਾਲੀਮ ਹਾਸਲ ਕਰੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖ਼ਾਸ ਕਰਕੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ `ਤੇ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਆਗੂਆਂ ਦੇ ਪੁੱਤਰ ਤੇ ਧੀਆਂ ਪਹਾੜਾਂ ਵਾਲੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ, ਜਿਸ ਕਾਰਨ ਸਰਕਾਰੀ ਸਕੂਲਾਂ ਵੱਲ ਉਨ੍ਹਾਂ ਨੇ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਿੱਖਿਆ ਦੀ ਬਜਾਏ ਸਰਕਾਰੀ ਸਕੂਲ ਸਿਰਫ਼ ‘ਮਿਡ-ਡੇਅ-ਮੀਲ ਸੈਂਟਰ’ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੋਂ ਵਾਂਝਾ ਰੱਖਿਆ ਅਤੇ ਜਿਨ੍ਹਾਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਉਨ੍ਹਾਂ ਨੂੰ ਆਪਣੇ ਪਾਪਾਂ ਦੀ ਸਜ਼ਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਅਜਿਹੇ ਆਗੂਆਂ ਨੂੰ ਪਹਿਲਾਂ ਹੀ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ ਅਤੇ ਹੁਣ ਉਹ ਸਿਆਸੀ ਗੁੰਮਨਾਮੀ ਵਿੱਚ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਇਨ੍ਹਾਂ ਦੋਸ਼ੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਸਬਕ ਸਿਖਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਨੂੰ ਵਿਦੇਸ਼ਾਂ ਅਤੇ ਇੱਥੋਂ ਤੱਕ ਕਿ ਵੱਕਾਰੀ ਕੌਮੀ ਸੰਸਥਾਵਾਂ ਵਿੱਚ ਭੇਜ ਰਹੀ ਹੈ ਤਾਂ ਜੋ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਹੋਰ ਤਰਾਸ਼ਿਆ ਜਾ ਸਕੇ। ਉਨ੍ਹਾਂ ਕਿਹਾ ਕਿ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਸਟਾਫ਼ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਦਰ ਵਧਾਉਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਭਰ ਵਿੱਚ ਸਿੱਖਿਆ ਕ੍ਰਾਂਤੀ ਦਾ ਗਵਾਹ ਬਣ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ `ਤੇ ਵੱਡਾ ਜ਼ੋਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਅਧਿਆਪਕ ਅਤੇ ਪ੍ਰਿੰਸੀਪਲ ਸਿਰਫ਼ ਸਿੱਖਿਆ `ਤੇ ਧਿਆਨ ਕੇਂਦਰਿਤ ਕਰ ਰਹੇ ਹਨ ਕਿਉਂਕਿ ਬਾਕੀ ਸਕੂਲੀ ਕੰਮਾਂ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਸਟਾਫ਼ ਭਰਤੀ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਪੂਰੀ ਯੋਗਤਾ ਦੇ ਆਧਾਰ `ਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਨੌਜਵਾਨ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਬੁਰਾਈ ਖ਼ਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ` ਸ਼ੁਰੂ ਕੀਤਾ ਹੈ ਅਤੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਪੰਜਾਬ ਪਹਿਲਾਂ ਹੀ ਇਸ ਬੁਰਾਈ ਕਾਰਨ ਮਨੁੱਖੀ ਸ਼ਕਤੀ ਦਾ ਅਥਾਹ ਨੁਕਸਾਨ ਝੱਲ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਦੇ ਸਰਗਰਮ ਸਹਿਯੋਗ ਨਾਲ ਇਹ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੀ ਬੁਰਾਈ ਦਾ ਸਫ਼ਾਇਆ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕਰ ਸਕਦੀ ਕਿ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਘਰ ਸੱਥਰ ਵਿਛੇ ਹੋਣ ਅਤੇ ਦੂਜੇ ਪਾਸੇ ਨਸ਼ਾ ਤਸਕਰ ਜ਼ਿੰਦਗੀ ਦਾ ਆਨੰਦ ਮਾਣਦੇ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱ…













