ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲ ਪਈ ਗੋਲੀ, ਜਾਣੋ ਕਿੰਨਾ ਹੋਇਆ ਨੁਕਸਾਨ?

57

ਖੰਨਾ ਦੇ ਪਿੰਡ ਚਣਕੋਇਆਂ ਖੁਰਦ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਮੌਕੇ ਤੋਂ ਕੁਝ ਵੀਡੀਓਜ਼ ਵੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ‘ਚ 50 ਤੋਂ ਵੱਧ ਲੋਕ ਜ਼ਮੀਨ ਉੱਤੇ ਘੁੰਮਦੇ ਹੋਏ ਨਜ਼ਰ ਆ ਰਹੇ ਹਨ ਅਤੇ ਗੋਲੀ ਚਲਣ ਵਰਗੀਆਂ ਆਵਾਜ਼ਾਂ ਵੀ ਸੁਣੀਆਂ ਜਾ ਰਹੀਆਂ ਹਨ।

ਵੀਡੀਓਜ਼ ਦੇ ਅਧਾਰ ‘ਤੇ ਇਹ ਦਾਵਾ ਕੀਤਾ ਜਾ ਰਿਹਾ ਹੈ ਕਿ ਮੌਕੇ ‘ਤੇ ਗੋਲੀਬਾਰੀ ਹੋਈ। ਇਸ ਘਟਨਾ ‘ਚ 5 ਤੋਂ 6 ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ, ਜਿਨ੍ਹਾਂ ਨੂੰ ਲੁਧਿਆਣਾ ਦੀ ਸੀਐਮਸੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

ਦੱਸਣਯੋਗ ਹੈ ਕਿ ਇਹ ਜ਼ਮੀਨੀ ਵਿਵਾਦ ਅਕਾਲੀ ਆਗੂ ਜਗਜੀਤ ਸਿੰਘ ਜੱਗੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ, ਜਿਸ ਦਾ ਨਾਮ ਨਸ਼ਾ ਤਸਕਰੀ ਅਤੇ ਹਥਿਆਰ ਸਪਲਾਈ ਦੇ ਮਾਮਲਿਆਂ ‘ਚ ਆ ਚੁੱਕਾ ਹੈ।

ਸਥਾਨਕ ਪ੍ਰਸ਼ਾਸਨ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੌਕੇ ਦੀ ਸਥਿਤੀ ਸੰਭਾਲਣ ਲਈ ਪੁਲਿਸ ਵੱਲੋਂ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ।