ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਦੇ ਕੌਮੀ ਲੀਡਰ ਰਾਹੁਲ ਗਾਂਧੀ ਖਿਲਾਫ ਵਰਤੀ ਸ਼ਬਦਾਵਲੀ ਦੀ ਸਖਤ ਨਿੰਦਿਆ ਕਰਦਿਆਂ ਕਿਹਾ ਕਿ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਭਾਰਤੀ ਜਨਤਾ ਪਾਰਟੀ ਦੀ ਬੀ ਟੀਮ ਵਾਂਗ ਰਲ ਕੇ ਕੰਮ ਕਰ ਰਹੀਆਂ ਹਨ।
ਉਹਨਾਂ ਕਿਹਾ ਕਿ ਰਾਹੁਲ ਗਾਂਧੀ ਹੀ ਇੱਕ ਅਜਿਹਾ ਨੇਤਾ ਹੈ ਜੋ ਭਾਰਤੀ ਜਨਤਾ ਪਾਰਟੀ ਨੂੰ ਟੱਕਰ ਦੇ ਰਿਹਾ ਹੈ ਜਿਸ ਨੂੰ ਲੈ ਕੇ ਬੀਜੇਪੀ ਘਬਰਾਹਟ ਵਿੱਚ ਹੋਣ ਕਾਰਨ ਪੰਜਾਬ ਵਿੱਚੋਂ ਅਜਿਹੇ ਬਿਆਨ ਰਾਹੁਲ ਗਾਂਧੀ ਖਿਲਾਫ ਵਿਦਵਾਨ ਰਹੀ ਹੈ।
ਡਾਕਟਰ ਅਮਰ ਸਿੰਘ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਇਹ ਕਹਿ ਰਹੇ ਹਨ ਕਿ ਆਮ ਆਦਮੀ ਪਾਰਟੀ ਬੀਜੇਪੀ ਦੀ ਬੀ ਟੀਮ ਵਜੋਂ ਕੰਮ ਕਰ ਰਹੀ ਹੈ ਜੋ ਅੱਜ ਪ੍ਰਤੱਖ ਤੌਰ ਤੇ ਸਾਹਮਣੇ ਵੀ ਆ ਚੁੱਕਾ ਹੈ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਖਿਲਾਫ ਕਿਸੇ ਵੀ ਪਾਰਟੀ ਵੱਲੋਂ ਗਲਤ ਸ਼ਬਦਾਵਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।













