Sell-Aid Desk 24/7- ਮੋਹਾਲੀ ਦੇ ਸੋਹਾਣਾ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ। ਚੱਲਦੇ ਮੈਚ ਦੌਰਾਨ ਗੋਲੀਆਂ ਚੱਲੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਬੋਲੈਰੋ ਗੱਡੀ ਵਿੱਚ ਸਵਾਰ ਅਣਪਛਾਤੇ ਬਦਮਾਸ਼ਾਂ ਨੇ ਇਸ ਟੂਰਨਾਮੈਂਟ ਦੇ ਪ੍ਰਮੋਟਰ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਉਸਨੂੰ ਨੂੰ ਗੰਭੀਰ ਹਾਲਤ ਵਿੱਚ ਫੋਰਟਿਸ ਹਸਪਤਾਲ ਲਿਜਾਇਆ ਗਿਆ ਹੈ । ਪੀੜਤ ਕਥਿਤ ਤੌਰ ‘ਤੇ ਇੱਕ ਪ੍ਰਮੋਟਰ ਅਤੇ ਬਲਾਚੌਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਮੋਹਾਲੀ ਦੇ ਸੋਹਾਣਾ ਵਿੱਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ। ਚੱਲਦੇ ਮੈਚ ਦੌਰਾਨ ਗੋਲੀਆਂ ਚੱਲੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਬੋਲੈਰੋ ਗੱਡੀ ਵਿੱਚ ਸਵਾਰ ਅਣਪਛਾਤੇ ਬਦਮਾਸ਼ਾਂ ਨੇ ਇਸ ਟੂਰਨਾਮੈਂਟ ਦੇ ਪ੍ਰਮੋਟਰ ਅਤੇ ਮਸ਼ਹੂਰ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ‘ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਰਾਣਾ ਬਲਾਚੌਰੀਆ ਨੂੰ ਗੰਭੀਰ ਹਾਲਤ ਵਿੱਚ ਫੋਰਟਿਸ ਹਸਪਤਾਲ ਲਿਜਾਇਆ ਗਿਆ ਸੀ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਕਬੱਡੀ ਕੱਪ ਵਿੱਚ ਗਾਇਕ ਮਨਕਿਰਤ ਔਲਖ ਨੇ ਵੀ ਆਉਣਾ ਸੀ। ਪਰ ਉਸ ਦੇ ਪਹੁੰਚਣ ਤੋਂ ਪਹਿਲਾਂ ਹੀ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬਦਮਾਸ਼ ਰਾਣਾ ਕੋਲ ਫੋਟੋ ਖਿੱਚਣ ਦੇ ਬਹਾਨੇ ਪਹੁੰਚੇ, ਪਹਿਲਾਂ ਫੋਟੋ ਖਿਚਵਾਈ ਅਤੇ ਉਸ ਤੋਂ ਬਾਅਦ ਉਸਦੇ ਸਿਰ ਵਿੱਚ ਗੋਲੀਆਂ ਮਾਰ ਕੇ ਫਰਾਰ ਹੋ ਗਏ।













