Chandigarh Accident: ਚੰਡੀਗੜ੍ਹ ‘ਚ ਭਿਆਨਕ ਹਾਦਸਾ, 2 ਪੁਲਿਸ ਮੁਲਾਜ਼ਮਾਂ ਸਣੇ 3 ਮੌਤਾਂ

32

ਚੰਡੀਗੜ੍ਹ ਵਿੱਚ ਹੋਲੀ ਵਾਲੇ ਦਿਨ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਪੁਲਿਸ ਨਾਕੇ ਉਤੇ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ। ਜਿਸ ਕਾਰਨ ਉਨ੍ਹਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਹੋਰ ਵਿਅਕਤੀ ਦੀ ਵੀ ਜਾਨ ਚਲੀ ਗਈ ਹੈ।

ਜਾਣਕਾਰੀ ਅਨੁਸਾਰ ਜ਼ੀਰਕਪੁਰ-ਚੰਡੀਗੜ੍ਹ ਐਂਟਰੀ ਪੁਆਇੰਟ ਉਤੇ ਨਾਕੇ ਉਤੇ ਅੱਜ ਸਵੇਰੇ 4 ਵਜੇ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੀ ਇੱਕ ਸਵਿਫਟ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ। ਦੋ ਪੁਲਿਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇੱਕ ਰਾਹਗੀਰ ਦੀ ਵੀ ਮਾਰਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਸਪੀਡ 100 ਤੋਂ 150 ਦੇ ਵਿਚਕਾਰ ਸੀ। ਘਟਨਾ ਤੋਂ ਬਾਅਦ ਡੀਜੀਪੀ, ਐਸਐਸਪੀ ਸਮੇਤ ਕਈ ਸੀਨੀਅਰ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ।

ਘਟਨਾ ਤੋਂ ਬਾਅਦ ਦੀ ਵੀਡੀਓ ਸਾਹਮਣੇ ਆਈ ਹੈ। ਇੱਥੇ ਇੱਕ ਪੁਲਿਸ ਮੁਲਾਜ਼ਮ ਦੀ ਲੱਤ ਉਸ ਦੇ ਸਰੀਰ ਤੋਂ ਵੱਖ ਹੋ ਗਈ। ਇਸ ਦੇ ਨਾਲ ਹੀ ਲਾਸ਼ਾਂ ਬੁਰੀ ਤਰ੍ਹਾਂ ਕੁਚਲੀਆਂ ਪਈਆਂ ਹਨ। ਘਟਨਾ ਤੋਂ ਬਾਅਦ ਨੈਸ਼ਨਲ ਹਾਈਵੇਅ ‘ਤੇ ਸਹਿਮ ਦਾ ਮਾਹੌਲ ਬਣ ਗਿਆ। ਫਿਲਹਾਲ ਚੰਡੀਗੜ੍ਹ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮਾਂ ਦੀ ਪਛਾਣ ਬਾਰੇ ਜਾਣਕਾਰੀ ਨਹੀਂ ਮਿਲੀ ਹੈ।