CM ਦੀ ਸਖਤੀ ਦਾ ਅਸਰ: ਡਿਊਟੀ ‘ਤੇ ਵਾਪਸ ਪਰਤਣ ਲੱਗੇ ਤਹਿਸੀਲਦਾਰ

43

ਪੰਜਾਬ ਵਿਚ ਮਾਲ ਅਫਸਰਾਂ ਦੀ ਹੜਤਾਲ ਪਿੱਛੋਂ ਪੰਜਾਬ ਸਰਕਾਰ ਦੀ ਸਖਤ ਦਾ ਅਸਰ ਨਜ਼ਰ ਆਉਣ ਲੱਗਾ ਹੈ। ਇਸ ਪਿੱਛੋਂ ਤਹਿਸੀਲਦਾਰਾਂ ਦੀ ਡਿਊਟੀ ਉਤੇ ਵਾਪਸੀ ਸ਼ੁਰੂ ਹੋ ਗਈ ਹੈ। ਮੋਗਾ ਅਤੇ ਮੋਹਾਲੀ ਦੇ ਤਹਿਸੀਲਦਾਰਾਂ ਨੇ ਡਿਊਟੀ ਉਤੇ ਵਾਪਸੀ ਕਰ ਲਈ ਹੈ। ਮੋਗਾ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੇ ਡਿਊਟੀ ਉਤੇ ਵਾਪਸੀ ਕੀਤੀ ਹੈ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਮਾਲ ਅਧਿਕਾਰੀਆਂ ਨੂੰ ਸ਼ਾਮ 5 ਵਜੇ ਤੱਕ ਹੜਤਾਲ ਖਤਮ ਕਰਨ ਅਤੇ ਡਿਊਟੀ ਜੁਆਇਨ ਕਰਨ ਦੀ ਚਿਤਾਵਨੀ ਦਿੱਤੀ ਹੈ। ਜੇਕਰ ਅਜਿਹਾ ਨਾ ਕੀਤਾ ਤਾਂ ਸ਼ਾਮ 5 ਵਜੇ ਤੋਂ ਬਾਅਦ ਸਾਰਿਆਂ ਨੂੰ ਸਸਪੈਂਡ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਟਵੀਟ ਵਿਚ ਲਿਖਿਆ ਸੀ ਕਿ ‘‘ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ।’’