CM ਭਗਵੰਤ ਮਾਨ ਨੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

61

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਬਜਟ ਸੈਸ਼ਨ ਦੇ ਵਿਚਕਾਰ ਹੋਈ ਹੈ।ਗਵਰਨਰ ਗੁਲਾਬ ਚੰਦ ਕਟਾਰੀਆ ਨੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹ ਲਈ ਸੱਦਾ ਦਿੱਤਾ ਸੀ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਰਾਜ ਭਵਨ ਵਿਖੇ ਮੇਰੇ ਨਾਲ ਸ਼ਿਸ਼ਟਾਚਾਰ ਨਾਲ ਮੁਲਾਕਾਤ ਕੀਤੀ। ਚਾਹ ‘ਤੇ ਅਸੀਂ ਇੱਕ ਸੁਹਿਰਦ ਅਤੇ ਨਿੱਘੀ ਗੱਲਬਾਤ ਕੀਤੀ।ਇਸ ਮੀਟਿੰਗ ਦੌਰਾਨ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਗਵਰਨੈਂਸ, ਲੋਕ ਭਲਾਈ ਪਹਿਲਕਦਮੀਆਂ ਅਤੇ ਸੂਬੇ ਦੀ ਖੁਸ਼ਹਾਲੀ ਲਈ ਸਾਂਝੇ ਯਤਨਾਂ ਦੀ ਮਹੱਤਤਾ ‘ਤੇ ਵਿਆਪਕ ਅਤੇ ਸਾਰਥਕ ਚਰਚਾ ਹੋਈ।