Delhi Bomb Blast ਤੋਂ ਬਾਅਦ Punjab ਵਿੱਚ ਹਲਚਲ, ਪੁਲਿਸ ਨੇ ਸਾਰੇ ਬਾਰਡਰ ਇਲਾਕੇ ਘੇਰੇ

19

ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੇਵਜ੍ਹਾ ਘਬਰਾਉਣ ਦੀ ਬਜਾਏ ਸਾਵਧਾਨ ਰਹਿਣ। ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਵੇ, ਤਾਂ ਉਸਦੀ ਤੁਰੰਤ ਸੂਚਨਾ ਨੇੜਲੇ ਪੁਲਿਸ ਸਟੇਸ਼ਨ ਜਾਂ ਹੈਲਪਲਾਈਨ ਨੰਬਰ ‘ਤੇ ਦੇਣ।

ਦਿੱਲੀ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖ ਦਿੱਤਾ ਗਿਆ ਹੈ। ਇਸ ਘਟਨਾ ਨੇ ਦੇਸ਼ ਭਰ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ, ਜਿਸ ਕਰਕੇ ਪੰਜਾਬ ਪੁਲਿਸ ਨੇ ਵੀ ਪੂਰੇ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਹੈ। ਸਰਹੱਦੀ ਜ਼ਿਲ੍ਹਿਆਂ ਵਿੱਚ ਖ਼ਾਸ ਤੌਰ ‘ਤੇ ਪਠਾਨਕੋਟ, ਗੁਰਦਾਸਪੁਰ ਅਤੇ ਅੰਤਰਰਾਜੀ ਸੀਮਾਵਾਂ ਨਾਲ ਲੱਗਦੇ ਇਲਾਕਿਆਂ ਵਿੱਚ ਪੁਲਿਸ ਨੇ ਵੱਡੇ ਪੱਧਰ ‘ਤੇ ਨਾਕੇਬੰਦੀ ਕੀਤੀ ਹੈ।

ਸੁਰੱਖਿਆ ਬਲਾਂ ਵੱਲੋਂ ਰਾਤ-ਦਿਨ ਚੈਕਿੰਗ ਆਪਰੇਸ਼ਨ ਚੱਲ ਰਹੇ ਹਨ। ਅੰਤਰਰਾਜੀ ਚੌਕੀਆਂ, ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ‘ਤੇ ਆਉਣ ਜਾਣ ਵਾਲੇ ਹਰ ਵਾਹਨ ਅਤੇ ਵਿਅਕਤੀ ਦੀ ਸਖ਼ਤ ਤਲਾਸ਼ੀ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਮਕਸਦ ਕਿਸੇ ਵੀ ਸ਼ਰਾਰਤੀ ਤੱਤ ਨੂੰ ਸੂਬੇ ਦੀ ਸ਼ਾਂਤੀ ਭੰਗ ਕਰਨ ਤੋਂ ਰੋਕਣਾ ਹੈ।

ਡੀਐਸਪੀ ਪਠਾਨਕੋਟ ਨੇ ਦੱਸਿਆ ਕਿ ਦਿੱਲੀ ਧਮਾਕੇ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਤੁਰੰਤ ਹਾਈ ਅਲਰਟ ‘ਤੇ ਕਰ ਦਿੱਤਾ ਗਿਆ ਸੀ। ਪਠਾਨਕੋਟ ਦੀ ਸਰਹੱਦ ਜੰਮੂ ਅਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੀ ਹੈ, ਇਸ ਲਈ ਇੱਥੇ ਖਾਸ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਬਮਿਆਲ ਸੈਕਟਰ, ਜੋ ਕਿ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦਾ ਹੈ, ਉੱਥੇ ਵੀ ਚੌਕਸੀ ਵਧਾ ਦਿੱਤੀ ਗਈ ਹੈ। ਹਰ ਆਉਣ-ਜਾਣ ਵਾਲੇ ਵਾਹਨ ਦੀ ਪੂਰੀ ਤਰ੍ਹਾਂ ਤਲਾਸ਼ੀ ਕੀਤੀ ਜਾ ਰਹੀ ਹੈ।

ਪੁਲਿਸ ਨੇ ਸਾਰੇ ਸਟੇਸ਼ਨਾਂ ਅਤੇ ਅਹਿਮ ਸਥਾਨਾਂ ‘ਤੇ ਡੌਗ ਸਕੁਐਡ ਅਤੇ ਬੰਬ ਡਿਸਪੋਜ਼ਲ ਟੀਮਾਂ ਨੂੰ ਵੀ ਤਾਇਨਾਤ ਕੀਤਾ ਹੈ। ਸਾਰੇ ਸੁਰੱਖਿਆ ਕਰਮਚਾਰੀਆਂ ਨੂੰ ਸੰਵੇਦਨਸ਼ੀਲ ਥਾਵਾਂ ‘ਤੇ ਤੈਨਾਤ ਕਰਕੇ ਪੂਰੇ ਇਲਾਕੇ ਨੂੰ ਕਵਰ ਕਰ ਲਿਆ ਗਿਆ ਹੈ। ਇਸਦੇ ਨਾਲ ਹੀ, ਇੰਟੈਲੀਜੈਂਸ ਵਿਭਾਗ ਨੂੰ ਵੀ ਐਕਟਿਵ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਮਿਲ ਸਕੇ।

ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੇਵਜ੍ਹਾ ਘਬਰਾਉਣ ਦੀ ਬਜਾਏ ਸਾਵਧਾਨ ਰਹਿਣ। ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਵੇ, ਤਾਂ ਉਸਦੀ ਤੁਰੰਤ ਸੂਚਨਾ ਨੇੜਲੇ ਪੁਲਿਸ ਸਟੇਸ਼ਨ ਜਾਂ ਹੈਲਪਲਾਈਨ ਨੰਬਰ ‘ਤੇ ਦੇਣ।

ਸੁਰੱਖਿਆ ਵਿਸ਼ੇਸ਼ਜਣਾਂ ਦਾ ਕਹਿਣਾ ਹੈ ਕਿ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਪੇਂ ਕਾਰਨ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵੱਧਦੀਆਂ ਹਨ, ਇਸ ਲਈ ਸਰਹੱਦ ਨਾਲ ਲੱਗਦੇ ਇਲਾਕਿਆਂ ‘ਚ ਹਮੇਸ਼ਾ ਵਾਧੂ ਸੁਰੱਖਿਆ ਦੀ ਲੋੜ ਰਹਿੰਦੀ ਹੈ।